ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀਆਂ ਖਬਰਾਂ ਦਾ ਵਿਦੇਸ਼ ਮੰਤਰਾਲਿਆ ਵੱਲੋਂ ਖੰਡਨ
ਚੰਡੀਗੜ੍ਹ,3 ਮਾਰਚ(ਵਿਸ਼ਵ ਵਾਰਤਾ)- ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਯੂਕਰੇਨ ਵਿੱਚ ਕੋਈ ਬੰਧਕ ਸੰਕਟ ਨਹੀਂ ਹੈ। ਦੱਸ ਦਈਏ ਕਿ ਕੁੱਝ ਸ਼ੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਵਾਸੀਆਂ ਵੱਲੋਂ ਬੰਧਕ ਬਣਾਇਆ ਗਿਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਕੀਵ ਉੱਤੇ ਰੂਸੀ ਹਮਲਾ ਸੱਤਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
https://twitter.com/MEAIndia/status/1499221560657252356?s=20&t=0E4jc3S4U8baY9F_5lKnFQ