ਚੰਡੀਗੜ੍ਹ ਵਿੱਚ ਡਰਾਈਵਿੰਗ ਕਰਨ ਵਾਲੇ ਸਾਵਧਾਨ!
ਯੂਟੀ ਪ੍ਰਸ਼ਾਸਨ ਨੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੇ ਅੱਗਿਓਂ ਲੰਘਣ ਵਾਲਿਆਂ ਲਈ ਤੈਅ ਕੀਤੀ ਨਵੀਂ ਸਪੀਡ ਲਿਮਿਟ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਸਕੂਲਾਂ, ਉੱਚ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਅੱਗਿਓਂ ਅਤੇ ਨੇੜਿਓਂ ਲੰਘਦੇ ਸਮੇਂ ਵਾਹਨਾਂ ਦੀ ਵੱਧ ਤੋਂ ਵੱਧ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਤੈਅ ਕੀਤੀ ਹੈ। ਇਸ ਸੰਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।