ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਦੀਆਂ ਕੱਢੀਆਂ ਅਸਾਮੀਆਂ
ਪੜ੍ਹੋ ਕਿਵੇਂ,ਕਿੱਥੇ ਅਤੇ ਕਦੋਂ ਤੱਕ ਕਰ ਸਕਦੇ ਹੋ ਅਪਲਾਈ
ਚੰਡੀਗੜ੍ਹ 10 ਫਰਵਰੀ(ਵਿਸ਼ਵ ਵਾਰਤਾ ਬਿਓਰੋ) – ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਯਾਨੀ UPSC ਨੇ ਸਿਵਲ ਸਰਵਿਸਿਜ਼ ਪ੍ਰੀਲਿਮਸ ਪ੍ਰੀਖਿਆ-2023 ਦੇ ਤਹਿਤ 1105 ਅਸਾਮੀਆਂ ਲਈ ਅਰਜੀਆਂ ਮੰਗੀਆਂ ਹਨ। ਇਹਨਾਂ ਲਈ 21 ਫਰਵਰੀ ਤੱਕ, 21 ਤੋਂ 32 ਸਾਲ ਦੀ ਉਮਰ ਦੇ ਉਮੀਦਵਾਰ UPSC ਦੀ ਅਧਿਕਾਰਤ ਵੈੱਬਸਾਈਟhttp://upsc.gov.in ‘ਤੇ ਅਪਲਾਈ ਕਰ ਸਕਦੇ ਹਨ। ਕੁਝ ਸ਼੍ਰੇਣੀਆਂ SC, ST, OBC, ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਅਤੇ ਹੋਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸਿਵਲ ਸੇਵਾਵਾਂ ਦੀ ਪ੍ਰੀਲਿਮਜ਼ 28 ਮਈ ਅਤੇ ਮੇਨ 15 ਸਤੰਬਰ ਨੂੰ ਹੋਵੇਗੀ। ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ, ਭਾਰਤ ਦਾ ਨਾਗਰਿਕ ਹੋਣਾ ਜ਼ਰੂਰੀ ਹੈ। ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿੱਚ ਬੈਚਲਰ ਡਿਗਰੀ ਵਾਲੇ ਉਮੀਦਵਾਰ ਇਸ ਲਈ ਅਪਲਾਈ ਕਰ ਸਕਦੇ ਹਨ।