*ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਕਾਲਜ ਦੇ 4 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਕੀਤੇ ਪ੍ਰਾਪਤ*
*ਕੋਰੋਨਾ ਦੇ ਮੱਦੇਨਜ਼ਰ “ਪੜ੍ਹਨ ਦਾ ਕਰੋ ਇਰਾਦਾ, ਸਾਥ ਦੇਵਾਂਗੇ ਤੁਹਾਡਾ” ਮੁਹਿੰਮ ਦੀ ਕੀਤੀ ਸ਼ੁਰੂਆਤ*
ਬੁਢਲਾਡਾ 10 ਜੂਨ (ਵਿਸ਼ਵ ਵਾਰਤਾ)-ਪੰਜਾਬ ਟੈਕਨੀਕਲ ਇੰਦਰ ਕੁਮਾਰ ਗੁਜਰਾਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੁਢਲਾਡਾ ਦੇ ਜੀ ਆਈ ਐਮ ਟੀ ਕਾਲਜ ਦੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਿੰਸੀਪਲ ਨਵਨੀਤ ਸਿੰਘ ਮਿੱਤਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਲਾਨ ਕੀਤੇ ਗਏ ਨਤੀਜਿਆਂ ਵਿੱਚ 44 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ ਉਥੇ ਬੀਐਸਸੀ ਫੈਸ਼ਨ ਡਿਜ਼ਾਈਨਿੰਗ ‘ਚ ਕਮਲਪ੍ਰੀਤ ਕੌਰ ਨੇ 95.40 ਫੀਸਦੀ, ਗਗਨਦੀਪ ਕੌਰ ਅਤੇ ਨੂਰੀ ਕੋਰ ਨੇ 94.60 ਫੀਸਦੀ, ਗੁਰਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ 94.20 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ । ਫੈਸ਼ਨ ਡਿਜ਼ਾਈਨਿੰਗ ਦੇ ਲੈਕਚਰਾਰ ਮੈਡਮ ਰੇਖਾ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਬੀਐਸਸੀ ਫੈਸ਼ਨ ਡਿਜ਼ਾਈਨਿੰਗ ਦੇ 12 ਵਿਦਿਆਰਥੀਆਂ ਵੱਲੋਂ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਇਹ ਸੰਸਥਾ ਇਲਾਕੇ ‘ਚ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕਰ ਰਹੀ ਹੈ। ਇਸ ਮੌਕੇ ਕੰਪਿਊਟਰ ਸੈੱਲ ਦੇ ਮੁੱਖੀ ਨੇ ਦੱਸਿਆ ਕਿ ਮੈਨੇਜਮੈਂਟ ਵੱਲੋਂ ਯੂਨੀਵਰਸਿਟੀ ਦੇ ਨਤੀਜਿਆਂ ਚ ਅੱਗੇ ਆਉਣ ਵਾਲੇ ਵਿਦਿਆਰਥੀਆਂ ਦਾ ਜਿਥੇ ਸਨਮਾਨ ਕੀਤਾ ਜਾਵੇਗਾ ਉਥੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਜਾਵੇਗੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਭਗਵਾਨ ਦਾਸ ਸਿੰਗਲਾ ਨੇ ਕਿਹਾ ਕਿ ਮੁਕਾਬਲੇ ਦੇ ਯੁੱਗ ‘ਚ ਅੱਗੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਜਿੱਤ ਦੀ ਭਾਵਨਾ ਪੈਦਾ ਕਰਦਾ ਹੈ। ਇਸ ਮੌਕੇ ਕਾਲਜ ਕਮੇਟੀ ਦੇ ਚੇਅਰਮੈਨ ਨਵੀਨ ਸਿੰਗਲਾ ਨੇ ਜਿੱਥੇ ਸਮੂਹ ਵਿਦਿਆਰਥੀ ਉਨ੍ਹਾਂ ਦੇ ਮਾਤਾ ਪਿਤਾ ਤੇ ਉਨ੍ਹਾਂ ਦੇ ਅਧਿਆਪਕ ਸਹਿਬਾਨ ਨੂੰ ਵਧਾਈ ਦਿੱਤੀ ਉਥੇ ਕੋਰੋਨਾ ਦੇ ਮੱਦੇਨਜ਼ਰ ਹਰ ਵਰਗ ਦੇ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਖੇਤਰ ਵਿਚ ਅੱਗੇ ਲਿਆਉਣ ਲਈ “ਪੜ੍ਹਨ ਦਾ ਕਰੋ ਇਰਾਦਾ, ਸਾਥ ਦੇਵਾਂਗੇ ਤੁਹਾਡਾ” ਮੁਹਿੰਮ ਸ਼ੁਰੂ ਕੀਤੀ। ਜਿਸ ਦੇ ਅਧੀਨ ਹਰ ਵਰਗ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਅਧੀਨ ਮੁਫ਼ਤ ਪੜ੍ਹਾਉਣ ਦਾ ਐਲਾਨ ਕੀਤਾ। ਇਸ ਮੌਕੇ ਸਮੂਹ ਕਾਲਜ ਦਾ ਸਟਾਫ ਅਤੇ ਪ੍ਰਿੰਸੀਪਲ ਹਾਜ਼ਰ ਸਨ।