ਯੂਨੀਵਰਸਿਟੀ ਵਿੱਚ ਦੋ ਗੁੱਟਾਂ ‘ਚ ਹੋਈ ਝੜਪ ਕਾਰਨ ਇੱਕ ਵਿਦਿਆਰਥੀ ਦੀ ਮੌਤ
ਚੰਡੀਗੜ੍ਹ,27ਫਰਵਰੀ(ਵਿਸ਼ਵ ਵਾਰਤਾ)- ਪੰਜਾਬੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ,ਜਿੱਥੇ 2 ਗੁੱਟਾਂ ਵਿਚਾਲੇ ਹੋਈ ਖੂਨੀ ਝੜਪ ਦੌਰਾਨ ਇੱਕ 20 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਘਟਨਾ ‘ਚ 4 ਨੌਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਪੁੱਤਰ ਗੰਜੂਰ ਸਿੰਘ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਨਵਜੋਤ ਪਟਿਆਲਾ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ।