ਯੂਪੀ ਅਤੇ ਉਤਰਖੰਡ ਵਿੱਚ ਭਾਜਪਾ ਲਈ ਪ੍ਰਚਾਰ ਕਰਨ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ
ਚੰਡੀਗੜ੍ਹ, 25 ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸਿਆਸੀ ਤੌਰ ਤੇ ਭਾਜਪਾ ਦਾ ਸਾਥ ਦੇਣਗੇ। ਉਹਨਾਂ ਨੇ ਕਿਹਾ ਕਿ ਉਹ ਅਗਲੀਆਂ ਉਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ ਜਿਥੇ ਸਿੱਖ ਵਸੋਂ ਜ਼ਿਆਦਾ ਹੈ। ਉਹਨਾਂ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਲਈ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ।























