ਯੂਪੀ ਦੀ ਯੋਗੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ
ਰਾਤ ਨੂੰ ਡਿਊਟੀ ਕਰਨ ਤੋਂ ਇਨਕਾਰ ਕਰਨ ਨਾਲ ਨਹੀਂ ਜਾਵੇਗੀ ਨੌਕਰੀ : ਯੋਗੀ ਸਰਕਾਰ
ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਫੈਕਟਰੀਆਂ ਅਤੇ ਕਾਰਖਾਨਿਆਂ ਵਿੱਚ ਸ਼ਾਮ 7 ਵਜੇ ਤੋਂ ਬਾਅਦ ਮਹਿਲਾ ਕਾਮਿਆਂ ਨੂੰ ਕੰਮ ’ਤੇ ਨਹੀਂ ਰੱਖਿਆ ਜਾਵੇਗਾ। ਜੇਕਰ ਕੋਈ ਫੈਕਟਰੀ ਮਾਲਕ ਰਾਤ ਨੂੰ ਕੰਮ ਕਰਵਾਉਂਦਾ ਹੈ ਤਾਂ ਸਬੰਧਤ ਮਹਿਲਾ ਕਰਮਚਾਰੀ ਦੀ ਲਿਖਤੀ ਸਹਿਮਤੀ ਜ਼ਰੂਰੀ ਹੋਵੇਗੀ। ਜੇਕਰ ਕੋਈ ਮਹਿਲਾ ਕਰਮੀ ਰਾਤ ਨੂੰ ਕੰਮ ਕਰਨ ਤੋਂ ਇਨਕਾਰ ਕਰਦੀ ਹੈ, ਤਾਂ ਮਾਲਕ ਉਸ ਨੂੰ ਕੰਮ ਤੋਂ ਹਟਾਉਣ ਦੇ ਯੋਗ ਨਹੀਂ ਹੋਵੇਗਾ।























