ਯੂਪੀ ਦੇ ਬਾਰਾਬਾਂਕੀ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ
10 ਤੋਂ ਵੱਧ ਦੀ ਮੌਕੇ ਤੇ ਹੀ ਮੌਤ ,30 ਤੋਂ ਵੱਧ ਜਖਮੀ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ ਡੈਸਕ)- ਉੱਤਰ ਪ੍ਰਦੇਸ਼ ਦੇ ਬਾਰਬੰਕੀ ਜਿਲੇ ਵਿੱਚ ਅੱਜ ਸਵੇਰੇ ਤੜਕਸਾਰ ਬਾਹਰੀ ਰਿੰਗ ਰੋਡ ਤੇ ਇੱਕ ਟਰੱਕ ਅਤੇ ਯਾਤਰੀਆਂ ਨਾਲ ਭਰੀ ਬੱਸ ਵਿਚਾਲੇ ਭਿਅੰਕਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 13 ਦੀ ਮੌਤ ਅਤੇ 30 ਤੋਂ ਜਿਆਦਾ ਦੀ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਖਬਰ ਹੈ।
ਹਾਦਸੇ ਦੀ ਖਬਰ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬਚਾਅ ਦੇ ਕਾਰਜ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਜਖਮੀਆਂ ਨੂੰ ਨੇੜੇ ਦੇ ਹਸਪਤਾਲਾਂ ਵਿਖੇ ਭਰਤੀ ਕਰਵਾਇਆ ਗਿਆ ਹੈ। ਚਸ਼ਮੀਦੀਦਾਂ ਅਨੁਸਾਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਇਹ ਹਾਦਸਾ ਹੋਇਆ। ਮੁੱਖ ਮੰਤਰੀ ਯੋਗੀ ਆਦੀਤਿਆਨਾਥ ਨੇ ਜਾਨਮਾਲ ਨੂੰ ਨੁਕਸਾਨ ਪਹੁੰਚਾਉਣ ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜਖਮੀਆਂ ਨੂੰ 50-50 ਹਜ਼ਾਰ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।