ਯੂਪੀ ਪੁਲਿਸ ਨੇ ਬਾਰਡਰ ਤੇ ਰੋਕਿਆ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਾਫਲਾ
ਵਿਧਾਇਕਾਂ ਸਮੇਤ ਬਾਰਡਰ ਤੇ ਹੀ ਧਰਨੇ ਤੇ ਬੈਠੇ ਸੁੱਖਜਿੰਦਰ ਰੰਧਾਵਾ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਨੂੰ ਕਿ ਹੈਲੀਕਾਪਟਰ ਰਾਹੀਂ ਲਖਨਊ ਹਵਾਈ ਅੱਡੇ ਤੇ ਪਹੁੰਚਣ ਦੀ ਇਜਾਜਤ ਨਹੀਂ ਦਿੱਤੀ ਗਈ ਸੀ,ਅੱਜ ਦੁਪਹਿਰ ਨੂੰ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਦੇ ਨਾਲ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਸਨ। ਖਬਰ ਮਿਲੀ ਹੈ ਕਿ ਉਹਨਾਂ ਨੂੰ ਯੂਪੀ ਪੁਲਿਸ ਵੱਲੋਂ ਸਹਾਰਨਪੁਰ ਵਿਖੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰ ਤੇ ਹੀ ਰੋਕ ਲਿਆ ਗਿਆ ਹੈ। ਇਸ ਦੌਰਾਨ