ਯੂਪੀ ਵਿੱਚ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਸ਼ਾਤਮਈ ਢੰਗ ਨਾਲ ਵੋਟਿੰਗ ਜਾਰੀ
ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ) ਯੂਪੀ ਵਿੱਚ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਵਿੱਚ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ਾਤਮਈ ਢੰਗ ਨਾਲ ਜਾਰੀ ਹੈ। ਚੌਥੇ ਪੜਾਅ ‘ਚ 2.14 ਕਰੋੜ ਵੋਟਰ 624 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਵਿੱਚੋਂ 91 ਔਰਤਾਂ ਹਨ।






















