ਮਾਨਸਾ 20 ਮਈ (ਵਿਸ਼ਵਵਾਰਤਾ) -ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਬਾਹਰਲੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਨਾਲ ਸਬੰਧਤ ਰਾਜਾਂ ਵਿਖੇ ਭੇਜਣ ਦੀ ਲੜੀ ਤਹਿਤ ਅੱਜ ਯੁ.ਪੀ. ਦੀਆਂ 3 ਡਵੀਜ਼ਨਾਂ ਝਾਂਸੀ,ਆਗਰਾ ਅਤੇ ਲਖਨਊ ਦੇ 13 ਜ਼ਿਲ੍ਹਿਆਂ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰ ਲਈ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਨ੍ਹਾਂ ਪ੍ਰਵਾਸੀਆਂ ਦੀ ਮਾਨਸਾ ਵਿਖੇ ਐਸਡੀਐਮ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸਡੀਐਮ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸਡੀਐਮ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕਰੀਨਿੰਗ ਕਰਵਾਈ ਗਈ। ਇਸ ਉਪਰੰਤ ਉਨ੍ਹਾਂ ਨੂੰ ਮਾਨਸਾ ਤੋਂ ਫਿਰੋਜ਼ਪੁਰ ਬੱਸਾਂ ਰਾਹੀਂ ਭੇਜਿਆ ਗਿਆ ਅਤੇ ਫਿਰੋਜ਼ਪੁਰ ‘ਤੋਂ ਇਹ ਪ੍ਰਵਾਸੀ ਟ੍ਰੇਨ ਰਾਹੀਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪੁੱਜਣਗੇ।
ਉਨ੍ਹਾਂ ਦੱਸਿਆ ਕਿ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਚਾਹਵਾਨ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਉਪਰਾਲਿਆਂ ਸਦਕਾ ਵਾਪਸ ਭੇਜਿਆ ਜਾ ਰਿਹਾ ਹੈ,ਜਿਸ ਦੀ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਉਤਰ ਪ੍ਰਦੇਸ਼ ਦੇ ਝਾਂਸੀ, ਆਗਰਾ ਅਤੇ ਲਖਨਊ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੇਜੇ ਗਏ ਪ੍ਰਵਾਸੀਆਂ ਵਿੱਚੋਂ ਝਾਂਸੀ ਤੇ ਆਗਰਾ ਡਵੀਜ਼ਨ ਦੇ 91 ਅਤੇ ਲਖਨਊ ਡਵੀਜ਼ਨ ਨਾਲ ਸਬੰਧਤ 102 ਪ੍ਰਵਾਸੀ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਖਾਣਾ ਅਤੇ ਸਫਰ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਤਹਿਸੀਲਦਾਰ ਅਮਰਜੀਤ ਸਿੰਘ, ਐਸਪੀ ਕੁਲਦੀਪ ਸਿੰਘ ਸੋਹੀ,ਰਘਬੀਰ ਸਿੰਘ ਮਾਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸਾਹੀਆ,ਬਲਵਿੰਦਰ ਸਿੰਘ,ਡਾ. ਵਰੂਣ ਮਿੱਤਲ ਸਮੇਤ ਮੈਡੀਕਲ ਟੀਮ ਵੀ ਮੌਜੂਦ ਸਨ।
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ...