ਯੋਗੀ ਸਰਕਾਰ ਨੇ ਕੋਰੋਨਾ ਨਾਲ ਲੜਨ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ, 5 ਅਪ੍ਰੈਲ(ਵਿਸ਼ਵ ਵਾਰਤਾ)- ਉਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲੇ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਜਿਥੇ ਕੋਰੋਨਾ ਵੈਕਸੀਨੇਸ਼ਨ ਨੂੰ ਵਧਾਇਆ ਜਾ ਰਿਹਾ ,ਉਥੇ ਹੀ ਲੋਕਾਂ ਨੂੰ ਸਰਕਾਰ ਕੋਰੋਨਾ ਤੋਂ ਬਚਣ ਦੇ ਲਈ ਜਾਗਰੂਕ ਕਰ ਰਹੀ ਹੈ। ਯੂਪੀ ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਵੱਡਾ ਤਰੀਕਾ ਖੋਜ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਜਿਥੇ ਵੀ ਕੋਰੋਨਾ ਦਾ ਇਕ ਮਰੀਜ ਮਿਲੇ ਉਸ ਦੇ ਆਲੇ-ਦੁਆਲੇ ਦੇ 20 ਘਰਾਂ ਨੂੰ ਕੰਟੇਨਮੈਂਟ ਜੋਨ ਘੋਸ਼ਿਤ ਕਰ ਦਿੱਤਾ ਜਾਵੇਗਾ। ਇਸ ਤਰ੍ਹਾਂ ਕੋਰੋਨਾ ਨਜ਼ਦੀਕ ਦੇ ਇਲਾਕਿਆਂ ਵਿੱਚ ਨਹੀਂ ਫੈਲ ਸਕੇਗਾ।






















