• Latest
  • Trending
ਯੋਰਪੀਨ ਮੁਲਕਾਂ ਚ ਵੱਸਦੇ ਲੇਖਕਾਂ ਦੀਆਂ ਚੋਣਵੀਆਂ ਰਚਨਾਵਾਂ ਪ੍ਰਕਾਸ਼ਿਤ ਕਰਨ ਦੀ ਲੋੜ- ਪ੍ਰੋ: ਗੁਰਭਜਨ ਗਿੱਲ

ਯੋਰਪੀਨ ਮੁਲਕਾਂ ਚ ਵੱਸਦੇ ਲੇਖਕਾਂ ਦੀਆਂ ਚੋਣਵੀਆਂ ਰਚਨਾਵਾਂ ਪ੍ਰਕਾਸ਼ਿਤ ਕਰਨ ਦੀ ਲੋੜ- ਪ੍ਰੋ: ਗੁਰਭਜਨ ਗਿੱਲ

7 years ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

26 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

1 hour ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

1 hour ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੋਰਪੀਨ ਮੁਲਕਾਂ ਚ ਵੱਸਦੇ ਲੇਖਕਾਂ ਦੀਆਂ ਚੋਣਵੀਆਂ ਰਚਨਾਵਾਂ ਪ੍ਰਕਾਸ਼ਿਤ ਕਰਨ ਦੀ ਲੋੜ- ਪ੍ਰੋ: ਗੁਰਭਜਨ ਗਿੱਲ

December 1, 2019
in ਖਬਰਾਂ, ਪੰਜਾਬ
ਯੋਰਪੀਨ ਮੁਲਕਾਂ ਚ ਵੱਸਦੇ ਲੇਖਕਾਂ ਦੀਆਂ ਚੋਣਵੀਆਂ ਰਚਨਾਵਾਂ ਪ੍ਰਕਾਸ਼ਿਤ ਕਰਨ ਦੀ ਲੋੜ- ਪ੍ਰੋ: ਗੁਰਭਜਨ ਗਿੱਲ

ਲੁਧਿਆਣਾ: 1 ਦਸੰਬਰ. (ਵਿਸ਼ਵ ਵਾਰਤਾ);ਉੱਘੇ ਪੰਜਾਬੀ ਲੇਖਕ ਤੇ ਸਾਹਿੱਤ ਸੁਰ ਸੰਗਮ ਇਟਲੀ ਦੇ ਪ੍ਰਤੀਨਿਧ ਦਲਜਿੰਦਰ ਸਿੰਘ ਰਹਿਲ ਨੂੰ ਇਟਲੀ ਵਾਪਸ ਪਰਤਣ ਦੀ ਅਲਵਿਦਾਈ ਸ਼ਾਮ ਤੇ ਰਚਾਏ ਸਨਮਾਨ ਸਮਾਗਮ ਮੌਕੇ ਸੰਬੋਧਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਉਹ ਇੰਗਲੈਂਡ ਤੋਂ ਬਿਨਾ ਬਾਕੀ ਯੋਰਪ ਵਿੱਚ ਹੋ ਰਹੀ ਸਾਹਿੱਤਕ ਸਿਰਜਣਾ ਤੋਂ ਸੰਗਠਿਤ ਰੂਪ ਵਿੱਚ ਓਨੇ ਜਾਣੂੰ ਨਹੀਂ ਹਨ, ਜਿੰਨਾ ਉਸ ਧਰਤੀ ਤੇ ਵਧੀਆ ਸਿਰਜਣਾਤਮਕ ਕੰਮ ਵਿਅਕਤੀਗਤ ਪੱਧਰ ਤੇ ਹੋ ਰਿਹਾ ਹੈ। ਵਿਅਕਤੀਗਤ ਰਚਨਾਵਾਂ ਦੇ ਨਾਲ ਨਾਲ ਯੋਰਪ ਦੀਆਂ ਲੇਖਕ ਸੰਸਥਾਵਾਂ ਤੇ ਵਿਅਕਤੀਆਂ ਨੂੰ ਇਹ ਕੰਮ ਬਹੁਤ ਪਹਿਲਾਂ ਕਰਨਾ ਬਣਦਾ ਸੀ ਪਰ ਹੁਣ ਵੀ ਡੁੱਲ੍ਹੇ ਬੇਰਾਂ ਦਾ ਕੱਖ ਨਹੀਂ। ਵਿਗੜਿਆ। ਸਾਹਿੱਤ ਸੁਰ ਸੰਗਮ ਇਟਲੀ ਨੂੰ ਯੋਰਪੀਨ ਦੇਸ਼ਾਂ ਚ ਵੱਸਦੇ ਲੇਖਕਾਂ ਦੀਆਂ ਕਹਾਣੀਆਂ, ਕਵਿਤਾਵਾਂ ਤੇ ਵਾਰਤਕ ਰਚਨਾਵਾਂ ਦੇ ਚੋਣਵੇਂ ਸੰਗ੍ਰਹਿ ਪ੍ਰਕਾਸ਼ਿਤ ਕਰਨੇ ਚਾਹੀਦੇ ਹਨ।

ਪ੍ਰੋ: ਗਿੱਲ ਪਿਛਲੇ ਦਿਨੀਂ ਹੀ ਸਕਾਟਲੈਂਡ ਦੀ ਅਦਬੀ ਸੰਸਥਾ ਸਾਹਿੱਤ ਸਭਾ ਦੇ ਗਲਾਸਗੋ ਤੇ ਸੱਦੇ ਤੇ ਚਾਰ ਸਮਾਗਮਾਂ ਨੂੰ ਸੰਬੋਧਨ ਕਰਨ ਉਪਰੰਤ ਬਰਮਿੰਘਮ ,ਲਿਸਟਰ ਤੇ ਲੰਡਨ ਦਾ 15 ਰੋਜ਼ਾ ਦੌਰਾ ਕਰਕੇ ਵਤਨ ਪਰਤੇ ਹਨ। ਉਨ੍ਹਾਂ ਦੱਸਿਆ ਕਿ ਯੂ ਕੇ ਵਿੱਚ ਵੱਸਦੇ ਪੰਜਾਬੀ ਭੈਣਾਂ ਤੇ ਭਰਾ ਪੰਜਾਬੀ ਮਾਂ ਬੋਲੀ ਦੇ ਵਿਕਾਸ, ਪੰਜਾਬ ਦੀ ਵਿਗੜ ਰਹੀ ਸਰਬਪੱਖੀ ਸਥਿਤੀ ਬਾਰੇ ਬੇਹੱਦ ਚਿੰਤਤ ਹਨ ਪਰ ਬੱਝੇ ਹੋਏ ਖੰਭਾਂ ਵਾਲੇ ਪਰਿੰਦੇ ਵਾਂਗ ਬੇਬੱਸ ਮਹਿਸੂਸ ਕਰਦੇ ਹਨ। ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਪਰ ਓਨਾ ਸਿਹਤਮੰਦ ਹੁੰਗਾਰਾ ਨਾ ਮਿਲਣ ਕਾਰਨ ਉਦਾਸ ਹਨ।
ਸਾਡੇ ਇਹ ਭਾਈਬੰਦ ਵਲਾਇਤ ਵਿੱਚ ਰਹਿੰਦੇ ਜ਼ਰੂਰ ਹਨ ਪਰ ਰੂਹ ਦੀ ਤਾਰ ਹਾਲੇ ਵੀ ਪੰਜਾਬ ਚ ਖੜਕਦੀ ਹੈ।
ਇਸ ਮੌਕੇ ਦਲਜਿੰਦਰ ਸਿੰਘ ਰਹਿਲ ਤੇ ਉਨ੍ਹਾਂ ਦੀ ਜੀਵਨ ਸਾਥਣ ਨੂੰ ਦੋਸ਼ਾਲਾ ਤੇ ਗੁਲਦਸਤਾ ਭੇਂਟ ਕਰਕੇ ਪ੍ਰੋ: ਗੁਰਭਜਨ ਸਿੰਘ ਗਿੱਲ, ਪ੍ਰੋ: ਰਵਿੰਦਰ ਸਿੰਘ ਭੱਠਲ, ਤ੍ਰੈਲੋਚਨ ਲੋਚੀ, ਮਨਜਿੰਦਰ ਸਿੰਘ ਧਨੋਆ, ਸਰਦਾਰਨੀ ਜਸਵਿੰਦਰ ਕੌਰ ਗਿੱਲ ਤੇ ਪ੍ਰੋ: ਸ਼ਰਨਜੀਤ ਕੌਰ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ।
ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਦਲਜਿੰਦਰ ਪੰਜਾਬੀ ਦਾ ਮਾਣਮੱਤਾ ਸ਼ਾਇਰ ਹੈ ਜਿਸ ਨੇ ਸ਼ਬਦਾਂ ਦੀ ਢਾਲ ਕਾਵਿ ਸੰਗ੍ਰਹਿ ਰਾਹੀਂ ਆਪਣੀ ਲੋਕ ਪੱਖੀ ਸੋਚ ਤੇ ਕਾਵਿ ਆਭਾ ਦਾ ਲੋਹਾ ਮੰਨਵਾਇਆ ਹੈ। ਪੰਜਾਬੀ ਸਾਹਿੱਤ ਅਕਾਡਮੀ ਦਾ ਮੈਂਬਰ ਹੋਣ ਕਾਰਨ ਉਹ ਸਾਡਾ ਇਟਲੀ ਚ ਸਫ਼ੀਰ ਹੈ। ਸਾਹਿੱਤ ਸੁਰ ਸੰਗਮ ਵੱਲੋਂ ਯੋਰਪ ਦੇ ਲੇਖਕਾਂ ਨੂੰ ਉਹ ਪੰਜਾਬ ਦੀਆਂ ਸਾਹਿੱਤਕ ਸੰਸਥਾਵਾਂ ਨਾਲ ਜੋੜਨ ਦੇ ਸਮਰੱਥ ਹੋ ਸਕਿਆ ਹੈ।
ਪੰਜਾਬੀ ਕਵੀ ਤ੍ਰੈਲੋਚਨ ਲੋਚੀ ਤੇ ਮਨਜਿੰਦਰ ਧਨੋਆ ਨੇ ਕਿਹਾ ਕਿ ਦਲਜਿੰਦਰ ਰਹਿਲ ਸਿਰਜਣਧਾਰਾ ਸੰਸਥਾ ਚ ਸਾਡਾ ਦੋ ਦਹਾਕੇ ਪਹਿਲਾਂ ਸਾਥੀ ਸੀ ਪਰ ਹੁਣ ਪਰਦੇਸ ਜਾ ਕੇ ਵੀ ਉਸ ਪੰਜਾਬੀ ਭਵਨ ਤੇ ਸਾਹਿੱਤਕ ਸੰਸਥਾਵਾਂ ਨਾਲ ਸਾਂਝ ਬਣਾਈ ਰੱਖੀ ਹੈ, ਇਹ ਸ਼ੁਭ ਸ਼ਗਨ ਹੈ।
ਜੀ ਜੀ ਐੱਨ ਖ਼ਾਲਸਾ ਕਾਲਿਜ ਦੇ ਪਰਵਾਸੀ ਸਾਹਿੱਤ ਅਧਿਅਨ ਕੇਂਦਰ ਵੱਲੋਂ ਬਦੇਸ਼ਾਂ ਚ ਵੱਸਦੇ ਲੇਖਕਾਂ ਨੂੰ ਸੱਦਾ ਪੱਤਰ ਦਿੰਦਿਆਂ ਤ੍ਰੈਮਾਸਿਕ ਪੱਤਰ ਪਰਵਾਸ ਦੀ ਸੰਪਾਦਕ ਪ੍ਰੋ: ਸ਼ਰਨਜੀਤ ਕੌਰ ਨੇ ਕਿਹਾ ਕਿ 23-24 ਜਨਵਰੀ ਨੂੰ ਪਰਵਾਸੀ ਸਾਹਿੱਤ ਅਜੇਕੇ ਸੰਦਰਭ ਵਿੱਚ ਵਿਸ਼ੇ ਤੇ ਤੀਸਰੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ ਜਿਸ ਵਿੱਚ ਦੁਨੀਆ ਭਰ ਦੇ ਵਿਦਵਾਨਾਂ ਨੂੰ ਬੁਲਾਵਾ ਦਿੱਤਾ ਗਿਆ ਹੈ। ਸਾਹਿੱਤ ਸੁਰ ਸੰਗਮ ਇਟਲੀ ਨੂੰ ਵੀ ਇਸ ਕਾਨਫਰੰਸ ਵਿੱਚ ਡੈਲੀਗੇਸ਼ਨ ਜ਼ਰੂਰ ਭੇਜਣਾ ਚਾਹੀਦਾ ਹੈ।
ਧੰਨਵਾਦ ਕਰਦਿਆਂ ਦਲਜਿੰਦਰ ਸਿੰਘ ਰਹਿਲ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਡਾ: ਐੱਸ ਪੀ ਸਿੰਘ ਅਤੇ ਪ੍ਰੋ: ਗੁਰਭਜਨ ਗਿੱਲ ਜੀ ਦੀ ਪ੍ਰੇਰਨਾ ਸਦਕਾ
ਇਸ ਕਾਨਫਰੰਸ ਦੀਆਂ ਸਰਗਰਮੀਆਂ ਅਤੇ ਪਰਵਾਸ ਦੇ ਪ੍ਰਕਾਸ਼ਨ ਤੋਂ ਜਾਣੂੰ ਹਨ ਅਤੇ ਯੋਰਪ ਦੇ ਲੇਖਕਾਂ ਨੂੰ ਇਹ ਸੂਚਨਾ ਦੇ ਕੇ ਕਾਨਫਰੰਸ ਵਿੱਚ ਪੁੱਜਣ ਦੀ ਪ੍ਰੇਰਨਾ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
2 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 