• Latest
  • Trending
ਰਕਸ਼ਾ ਮੰਤਰੀ ਨੇ 8ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ ਵਿੱਚ ਹਿੰਦ ਪ੍ਰਸ਼ਾਂਤ ਬਾਰੇ ਖੁੱਲ੍ਹੇ ਤੇ ਸੰਮਲਿਤ ਆਰਡਰ ਲਈ ਆਖਿਆ

ਰਕਸ਼ਾ ਮੰਤਰੀ ਨੇ 8ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ ਵਿੱਚ ਹਿੰਦ ਪ੍ਰਸ਼ਾਂਤ ਬਾਰੇ ਖੁੱਲ੍ਹੇ ਤੇ ਸੰਮਲਿਤ ਆਰਡਰ ਲਈ ਆਖਿਆ

5 years ago

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

56 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

59 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

1 hour ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਕਸ਼ਾ ਮੰਤਰੀ ਨੇ 8ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ ਵਿੱਚ ਹਿੰਦ ਪ੍ਰਸ਼ਾਂਤ ਬਾਰੇ ਖੁੱਲ੍ਹੇ ਤੇ ਸੰਮਲਿਤ ਆਰਡਰ ਲਈ ਆਖਿਆ

June 16, 2021
in ਸਿਆਸੀ, ਖਬਰਾਂ
ਰਕਸ਼ਾ ਮੰਤਰੀ ਨੇ 8ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ ਵਿੱਚ ਹਿੰਦ ਪ੍ਰਸ਼ਾਂਤ ਬਾਰੇ ਖੁੱਲ੍ਹੇ ਤੇ ਸੰਮਲਿਤ ਆਰਡਰ ਲਈ ਆਖਿਆ

ਸ਼੍ਰੀ ਰਾਜਨਾਥ ਸਿੰਘ ਨੇ ਖੇਤਰ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਸੰਚਾਰ ਦੀਆਂ ਸਮੁੰਦਰੀ ਲੇਨਜ਼ ਨੂੰ ਮਹੱਤਵਪੂਰਨ ਦੱਸਿਆ

ਰਕਸ਼ਾ ਮੰਤਰੀ ਨੇ ਅੱਤਵਾਦ ਖਿਲਾਫ ਲੜਾਈ ਲਈ ਇਕਜੁੱਟ ਹੋ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 16 ਜੂਨ ( ਵਿਸ਼ਵ ਵਾਰਤਾ)-ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 16 ਜੂਨ 2021 ਨੂੰ 8ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ (ਏ ਡੀ ਐੱਮ ਐੱਮ) ਨੂੰ ਸੰਬੋਧਨ ਕਰਦਿਆਂ ਮੁਲਕਾਂ ਦੀ ਪ੍ਰਭੁਸੱਤਾ ਅਤੇ ਖੇਤਰੀ ਅਖੰਡਤਾ ਦੇ ਸਨਮਾਨ ਤੇ ਅਧਾਰਿਤ ਹਿੰਦ ਪ੍ਰਸ਼ਾਂਤ ਵਿੱਚ ਖੁੱਲ੍ਹਾ ਅਤੇ ਸੰਮਲਿਤ ਆਰਡਰ ਦੀ ਅਪੀਲ ਕੀਤੀ ਹੈ । ਏ ਡੀ ਐੱਮ ਐੱਮ ਪਲੱਸ 10 ਆਸੀਆਨ (ਐਸੋਸੀਏਸ਼ਨ ਆਫ ਸਾਊਥ ਈਸਟ ਏਸ਼ੀਅਨ ਨੇਸ਼ਨਜ਼) ਮੁਲਕਾਂ ਅਤੇ 8 ਸੰਵਾਦ ਹਿੱਸੇਦਾਰ ਮੁਲਕਾਂ — ਆਸਟ੍ਰੇਲੀਆ , ਚੀਨ , ਭਾਰਤ , ਜਾਪਾਨ , ਨਿਊਜ਼ੀਲੈਂਡ , ਕੋਰੀਆ ਗਣਤੰਤਰ , ਰੂਸ ਅਤੇ ਅਮਰੀਕਾ ਦੇ ਰੱਖਿਆ ਮੰਤਰੀਆਂ ਦੀ ਇੱਕ ਸਲਾਨਾ ਮੀਟਿੰਗ ਹੈ । ਇਸ ਸਾਲ ਏ ਡੀ ਐੱਮ ਐੱਮ ਪਲੱਸ ਫੋਰਮ ਦਾ ਪ੍ਰਧਾਨ ਬਰੂਨੀ ਹੈ । ਸ਼੍ਰੀ ਰਾਜਨਾਥ ਸਿੰਘ ਨੇ “ਅੰਤਰਰਾਸ਼ਟਰੀ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਤੇ ਸੰਵਾਦ ਰਾਹੀਂ ਸਾਰੇ ਝਗੜਿਆਂ ਦੇ ਅਮਨ ਸ਼ਾਂਤੀ ਹੱਲਾਂ” ਤੇ ਜ਼ੋਰ ਦਿੱਤਾ ਹੈ ।
ਉਹਨਾਂ ਕਿਹਾ ,”ਭਾਰਤ ਨੇ ਸਾਂਝੇ ਦ੍ਰਿਸ਼ਟੀਕੋਣਾਂ ਅਤੇ ਕਦਰਾਂ ਕੀਮਤਾਂ ਤੇ ਅਧਾਰਿਤ ਹਿੰਦ ਪ੍ਰਸ਼ਾਂਤ ਵਿੱਚ ਅਮਨ ਸ਼ਾਂਤੀ , ਸਥਿਰਤਾ ਅਤੇ ਖਿੱਤੇ ਵਿੱਚ ਖੁਸ਼ਹਾਲੀ ਨੂੰ ਉ਼ਤਸ਼ਾਹਿਤ ਕਰਨ ਲਈ ਆਪਣੇ ਸਹਿਕਾਰੀ ਰੁਝੇਵਿਆਂ ਨੂੰ ਮਜ਼ਬੂਤ ਕੀਤਾ ਹੈ ।  ਆਸੀਆਨ ਦੀ ਕੇਂਦਰਿਤਾ ਦੀ ਪੂਰਤੀ ਕਰਦਿਆਂ ਭਾਰਤ ਆਸੀਆਨ ਦੀ ਅਗਵਾਈ ਵਾਲੇ ਢਾਂਚੇ ਨੂੰ ਹਿੰਦ ਪ੍ਰਸ਼ਾਂਤ ਲਈ  ਆਪਣੀ ਸਾਂਝੀ ਦ੍ਰਿਸ਼ਟੀ ਨੂੰ ਲਾਗੂ ਕਰਨ ਲਈ ਮਹੱਤਵਪੂਰਨ ਪਲੇਟਫਾਰਮ ਵਜੋਂ ਵਰਤਣ ਦਾ ਸਮਰਥਨ ਕਰਦਾ ਹੈ”।
ਖੇਤਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਵਾਤਾਵਰਣ ਤੇ ਵਿਸ਼ੇਸ਼ ਵਿਚਾਰ ਵਟਾਂਦਰੇ ਦੌਰਾਨ ਸ਼੍ਰੀ ਰਾਜਨਾਥ ਸਿੰਘ ਨੇ ਆਸੀਆਨ ਦੇਸ਼ਾਂ ਦੇ ਰੱਖਿਆ ਮੰਤਰੀਆਂ ਅਤੇ 8 ਸੰਵਾਦ ਵਾਲੇ ਭਾਈਵਾਲਾਂ ਦੇ ਸਾਹਮਣੇ ਭਾਰਤ ਦੇ ਵਿਚਾਰ ਰੱਖੇ । ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਲਈ ਉੱਭਰ ਰਹੀਆਂ ਚੁਣੌਤੀਆਂ ਨੂੰ ਪੁਰਾਣੀਆਂ ਪ੍ਰਣਾਲੀਆਂ ਨਾਲ ਹੱਲ ਨਹੀਂ ਕੀਤਾ ਜਾ ਸਕਦਾ, ਜੋ ਪਿਛਲੇ ਸਮੇਂ ਵਿੱਚ ਚੁਣੌਤੀਆਂ ਨਾਲ ਨਜਿੱਠਣ ਲਈ ਬਣਾਈਆਂ ਗਈਆਂ ਹਨ ।
ਰਕਸ਼ਾ ਮੰਤਰੀ ਨੇ ਸਮੁੰਦਰੀ ਕਾਨੂੰਨ ਬਾਰੇ ਸੰਯੁਕਤ ਰਾਸ਼ਟਰ ਦੇ ਸੰਮੇਲਨ (ਯੂ ਐੱਨ ਸੀ ਐੱਲ ਓ ਸੀ) ਦੇ ਅਨੁਸਾਰ ਅੰਤਰਰਾਸ਼ਟਰੀ ਪਾਣੀਆਂ ਵਿੱਚ ਸਭ ਲਈ ਨੇਵੀਗੇਸ਼ਨ , ਓਵਰ ਫਲਾਈਟ ਅਤੇ ਬੇਮਿਸਾਲ ਵਪਾਰ ਦੀ ਅਜ਼ਾਦੀ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ ਹੈ । ਉਹਨਾਂ ਜ਼ੋਰ ਦੇ ਕੇ ਕਿਹਾ ,”ਸਮੁੰਦਰੀ ਸੁਰੱਖਿਆ ਚੁਣੌਤੀਆਂ ਭਾਰਤ ਲਈ ਚਿੰਤਾ ਦਾ ਵਿਸ਼ਾ ਹਨ । ਸੰਚਾਰ ਦੀਆਂ ਸਮੁੰਦਰੀ ਲੇਨਜ਼ ਭਾਰਤ ਪ੍ਰਸ਼ਾਂਤ ਖਿੱਤੇ ਦੇ ਵਿਕਾਸ , ਖੁਸ਼ਹਾਲੀ , ਸਥਿਰਤਾ ਅਤੇ ਅਮਨ ਅਮਾਨ ਲਈ ਮਹੱਤਵਪੂਰਨ ਹਨ”। ਰਕਸ਼ਾ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਕੋਡ ਆਫ ਕੰਡਕਟ ਗੱਲਬਾਤ ਨਾਲ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਧਿਆਨ ਵਿੱਚ ਰੱਖਦਿਆਂ ਨਤੀਜਿਆਂ ਤੱਕ ਪਹੁੰਚੇਗੀ ਅਤੇ ਉਹਨਾਂ ਮੁਲਕਾਂ ਦੇ ਹਿੱਤਾਂ ਅਤੇ ਕਾਨੂੰਨੀ ਅਧਿਕਾਰਾਂ ਨਾਲ ਪੱਖਪਾਤ ਨਹੀਂ ਕਰੇਗੀ , ਜੋ ਮੁਲਕ ਇਹਨਾਂ ਵਿਚਾਰ ਵਟਾਂਦਰਿਆਂ ਦੇ ਵਿੱਚ ਧਿਰ ਨਹੀਂ ਹਨ ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਵੰਬਰ 2014 ਵਿੱਚ ,”ਐਕਟ ਈਸਟ ਪਾਲਿਸੀ” ਦੇ ਐਲਾਨ ਬਾਰੇ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਨੀਤੀ ਦੇ ਮੁੱਖ ਤੱਤਾਂ ਦਾ ਮਕਸਦ ਆਰਥਿਕ ਸਹਿਯੋਗ , ਸੱਭਿਆਚਾਰਕ ਗੂੜੇ ਸਬੰਧ ਅਤੇ ਭਾਰਤ ਪ੍ਰਸ਼ਾਂਤ ਖਿੱਤੇ ਦੇ ਮੁਲਕਾਂ ਨਾਲ ਰਣਨੀਤਕ ਸਬੰਧਾਂ ਦੇ ਵਿਕਾਸ ਨੂੰ ਦੁਵੱਲੇ , ਖੇਤਰੀ ਅਤੇ ਬਹੁਪੱਖੀ ਪੱਧਰਾਂ ਤੇ ਲਗਾਤਾਰ ਰੁਝੇਵਿਆਂ ਰਾਹੀਂ ਉਤਸ਼ਾਹਿਤ ਕਰਨਾ ਹੈ ।
ਵਿਸ਼ਵ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਅੱਤਵਾਦ ਅਤੇ ਕੱਟੜਵਾਦ ਨੂੰ ਗੰਭੀਰ ਖ਼ਤਰੇ ਦੱਸਦਿਆਂ ਸ਼੍ਰੀ ਰਾਜਨਾਥ ਸਿੰਘ ਨੇ ਅੱਤਵਾਦ ਜੱਥੇਬੰਦੀਆਂ ਤੇ ਉਹਨਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਰੋਕਣ , ਇਸ ਨੂੰ ਚਲਾਉਣ ਵਾਲਿਆਂ ਦੀ ਪਛਾਣ ਅਤੇ ਉਹਨਾਂ ਨੂੰ ਜਿ਼ੰਮੇਵਾਰ ਠਹਿਰਾਉਣ ਲਈ ਸਾਂਝੇ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਜੋ ਲੋਕ ਅੱਤਵਾਦ ਦਾ ਸਮਰਥਨ ਅਤੇ ਅੱਤਵਾਦ ਲਈ ਵਿੱਤੀ ਸਹਾਇਤਾ ਅਤੇ ਅੱਤਵਾਦੀਆਂ ਨੂੰ ਪਨਾਹ ਦਿੰਦੇ ਹਨ, ਦੇ ਖਿਲਾਫ ਸਖ਼ਤ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ । ਫਾਇਨਾਂਸਿ਼ਅਲ ਐਕਸ਼ਨ ਟਾਸਕ ਫੋਰਸ (ਐੱਫ ਏ ਟੀ ਐੱਫ) ਦੇ ਇੱਕ ਮੈਂਬਰ ਵਜੋਂ ਉਹਨਾਂ ਕਿਹਾ ਕਿ ਭਾਰਤ ਅੱਤਵਾਦ ਨੂੰ ਵਿੱਤੀ ਸਹਾਇਤਾ ਦੇਣ ਵਾਲਿਆਂ ਖਿਲਾਫ ਲੜਨ ਲਈ ਹਮੇਸ਼ਾ ਵਚਨਬੱਧ ਹੈ ।
ਸਾਈਬਰ ਖ਼ਤਰਿਆਂ ਨਾਲ ਨਜਿੱਠਣ ਲਈ ਰਕਸ਼ਾ ਮੰਤਰੀ ਨੇ ਲੋਕਤੰਤਰੀ ਕਦਰਾਂ ਕੀਮਤਾਂ ਦੇ ਅਨੁਸਾਰ ਬਹੁ ਹਿੱਸੇਦਾਰੀ ਪਹੁੰਚ ਅਪਨਾਉਣ ਦੀ ਮੰਗ ਕੀਤੀ ਹੈ , ਜੋ ਖੁੱਲ੍ਹਾ ਅਤੇ ਸੰਮਲਿਤ ਸ਼ਾਸਨ ਹੋਵੇ ਅਤੇ ਮੁਲਕਾਂ ਦੀ ਪ੍ਰਭੁਸੱਤਾ ਦੇ ਹੱਕ ਵਿੱਚ ਇੱਕ ਸੁਰੱਖਿਅਤ , ਖੁੱਲ੍ਹਾ ਅਤੇ ਸਥਿਰ ਇੰਟਰਨੈੱਟ ਰਾਹੀਂ ਸਾਈਬਰ ਸਪੇਸ ਦੇ ਭਵਿੱਖ ਨੂੰ ਚਲਾਵੇ ।
ਵਿਸ਼ਵ ਵੱਲੋਂ ਸਭ ਤੋਂ ਤਾਜ਼ਾ ਚੁਣੌਤੀ ਕੋਵਿਡ 19 ਦਾ ਸਾਹਮਣਾ ਕਰਨ ਬਾਰੇ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਹਾਮਾਰੀ ਦਾ ਅਸਰ ਅਜੇ ਵੀ ਸਾਹਮਣੇ ਆ ਰਿਹਾ ਹੈ ਅਤੇ ਇਸ ਲਈ ਇਸ ਪ੍ਰੀਖਿਆ ਤੋਂ ਬਾਅਦ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਸ਼ਵ ਅਰਥਚਾਰਾ ਰਿਕਵਰੀ ਦੇ ਰਸਤੇ ਤੇ ਅੱਗੇ ਚੱਲੇ ਅਤੇ ਕੋਈ ਵੀ ਪਿੱਛੇ ਨਾ ਰਹੇ । ਉਹਨਾਂ ਕਿਹਾ ਕਿ ਇਹ ਕੇਵਲ ਤਾਂ ਹੀ ਸੰਭਵ ਹੈ ਜੇਕਰ ਸਾਰੀ ਮਾਨਵਤਾ ਨੂੰ ਟੀਕਾ ਲਗਾਇਆ ਜਾਂਦਾ ਹੈ । ਉਹਨਾਂ ਉਜਾਗਰ ਕੀਤਾ ,”ਪੇਟੈਂਟ ਮੁਕਤ ਟੀਕਿਆਂ ਦੀ ਵਿਸ਼ਵ ਵਿੱਚ ਉਪਲਬੱਧਤਾ, ਬੇਰੋਕ—ਟੋਕ ਸਪਲਾਈ ਚੇਨਜ਼ ਅਤੇ ਵਧੇਰੇ ਵਿਸ਼ਵੀ ਮੈਡੀਕਲ ਸਮਰਥਾਵਾਂ ਕੁਝ ਅਜਿਹੇ ਯਤਨ ਹਨ ਜੋ ਭਾਰਤ ਨੇ ਸਾਂਝੇ ਯਤਨ ਵਜੋਂ ਸੁਝਾਏ ਹਨ”।
ਮਾਨਵਤਾਵਾਦੀ ਸਹਾਇਤਾ ਅਤੇ ਆਪਦਾ ਰਾਹਤ ਸੰਚਾਲਨਾਂ (ਐੱਚ ਏ ਡੀ ਆਰ) ਦਾ ਜਿ਼ਕਰ ਕਰਦਿਆਂ ਰਕਸ਼ਾ ਮੰਤਰੀ ਨੇ ਕਿਹਾ ਕਿ ਭਾਰਤ ਉਹਨਾਂ ਮੁਲਕਾਂ ਵਿੱਚੋਂ ਪਹਿਲਾ ਮੁਲਕ ਹੈ ਜਿਸ ਨੇ ਮੁਸ਼ਕਿਲ ਦੀ ਘੜੀ ਵਿੱਚ ਫੌਰੀ ਤੌਰ ਤੇ ਹੁੰਗਾਰਾ ਭਰਨ ਦੇ ਨਾਲ ਨਾਲ ਗੁਆਂਢੀ ਮੁਲਕਾਂ ਵਿੱਚ ਵੀ ਇਸ ਲਈ ਹੁੰਗਾਰੇ ਦਾ ਵਿਸਥਾਰ ਕੀਤਾ ਹੈ । ਉਹਨਾਂ ਕਿਹਾ ਕਿ ਏਸਿ਼ਆਈ ਕੋਸਟ ਗਾਰਡ ਏਜੰਸੀਜ਼ ਮੀਟਿੰਗ (ਐੱਚ ਏ ਸੀ ਜੀ ਏ ਐੱਮ) ਦੇ ਮੁਖੀਆਂ ਦੇ ਬਾਨੀ ਮੈਂਬਰ ਵਜੋਂ ਭਾਰਤ ਨੇ ਸਮੁੰਦਰੀ ਖੋਜ ਅਤੇ ਬਚਾਅ ਖੇਤਰ ਵਿੱਚ ਸਾਂਝੀ ਵਾਲਤਾ ਰਾਹੀਂ ਸਮਰੱਥਾ ਵਧਾਉਣ ਦੀ ਮੰਗ ਕੀਤੀ ਹੈ ।
ਸ਼੍ਰੀ ਰਾਜਨਾਥ ਸਿੰਘ ਨੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਆਸੀਆਨ ਕੇਂਦਰਿਤਾ ਅਤੇ ਏਕਤਾ ਨੂੰ ਭਾਰਤ ਵੱਲੋਂ ਦਿੱਤੇ ਜਾਂਦੇ ਮਹੱਤਵ ਤੇ ਵੀ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਭਾਰਤ ਦੀ ਆਸੀਆਨ ਨਾਲ ਇੱਕ ਡੂੰਘੀ ਸਾਂਝ ਹੈ ਅਤੇ ਇਸ ਨੇ ਖਿੱਤੇ ਦੀ ਸ਼ਾਂਤੀ ਅਤੇ ਸਥਿਰਤਾ ਲਈ ਕਈ ਖੇਤਰਾਂ ਵਿੱਚ ਲਗਾਤਾਰ ਸਰਗਰਮ ਰੁਝੇਵਾਂ ਰੱਖਿਆ ਹੈ , ਵਿਸ਼ੇਸ਼ ਕਰਕੇ ਆਸੀਆਨ ਦੀ ਅਗਵਾਈ ਵਾਲੇ ਢੰਗ ਤਰੀਕਿਆਂ , ਜਿਵੇਂ ਉੱਤਰੀ ਏਸ਼ੀਆ ਸੰਮੇਲਨ , ਆਸੀਆਨ ਖੇਤਰ ਫੋਰਮ ਅਤੇ ਏ ਡੀ ਐੱਮ ਐੱਮ ਪਲੱਸ । ਉਹਨਾਂ ਹੋਰ ਕਿਹਾ ਕਿ ਭਾਰਤ ਆਸੀਆਨ ਰਣਨੀਤਕ ਭਾਈਵਾਲੀ ਨੇ ਸੱਭਿਆਚਾਰ ਪ੍ਰਫੁੱਲਤ ਅਤੇ ਸੱਭਿਅਤਾ ਸਬੰਧਾਂ ਨਾਲ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕੀਤਾ ਹੈ ਅਤੇ ਲੋਕਾਂ ਵਿਚਾਲੇ ਸਹਿਯੋਗ ਵਧਾਇਆ ਹੈ । ਰਕਸ਼ਾ ਮੰਤਰੀ ਨੇ ਕੋਵਿਡ 19 ਦੁਆਰਾ ਲਗਾਈਆਂ ਗਈਆਂ ਰੋਕਾਂ ਦੇ ਬਾਵਜੂਦ ਏ ਡੀ ਐੱਮ ਐੱਮ ਪਲੱਸ ਮੀਟਿੰਗ ਕਰਨ ਲਈ ਧੰਨਵਾਦ ਕੀਤਾ ।
ਰੱਖਿਆ ਸਕੱਤਰ ਡਾਕਟਰ ਅਜੇ ਕੁਮਾਰ ਅਤੇ ਚੀਫ ਆਫ ਇੰਟੈਗ੍ਰੇਟਿਡ ਡਿਫੈਂਸ ਸਟਾਫ ਟੂ ਦੀ ਚੇਅਰਮੈਂਨ ਚੀਫਸ ਆਫ ਸਟਾਫ ਕਮੇਟੀ (ਸੀ ਆਈ ਐੱਸ ਸੀ) ਵਾਈਸ ਐਡਮਿਰਲ ਅਤੁਲ ਕੁਮਾਰ ਜੈਨ ਅਤੇ ਰੱਖਿਆ ਤੇ ਵਿਦੇਸ਼ੀ ਮਾਮਲਿਆਂ ਦੇ ਮੰਤਰਾਲਿਆਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 