
ਚੰਡੀਗੜ, 30 ਅਪ੍ਰੈਲ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਲੁਧਿਆਣਾ ਜਿਲੇ ਨਾਲ ਸਬੰਧਤ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਮੈਂਬਰ ਐਸ.ਜੀ.ਪੀ.ਸੀ ਸ. ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪਾਰਟੀ ਦੇ ਪੁਲਿਸ ਜਿਲਾ ਖੰਨਾ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। । ਇਹ ਐਲਾਨ ਸ. ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਸ. ਸੰਤਾ ਸਿੰਘ ਉਮੈਦਪੁਰ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਈਸ਼ਰ ਸਿੰਘ ਮਿਹਰਬਾਨ ਅਤੇ ਸ. ਰਣਜੀਤ ਸਿੰਘ ਤਲਵੰਡੀ ਅਤੇ ਹੋਰ ਸਥਾਨਕ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ।
ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱÎਸਿਆ ਕਿ ਸ. ਸੰਤਾ ਸਿੰਘ ਉਮੈਦਪੁਰੀ ਦੀਆਂ ਵਡਮੁੱਲੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਉਹਨਾਂ ਦੀ ਅਗਲੀ ਜਿੰਮੇਵਾਰੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦੀ ਤੈਅ ਕਰ ਲਈ ਜਾਵੇਗੀ।
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...






















