ਪੰਜਾਬ ਦੇ ਸਾਰੇ ਮਾਲ ਅਧਿਕਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ
ਕਿਸਾਨ ਜੱਥੇਬੰਦੀ ਤੇ ਮਾਲ ਅਧਿਕਾਰੀਆਂ ਨੂੰ ਬੰਦੀ ਬਣਾਉਣ ਦਾ ਦੋਸ਼!
ਪੁਲਿਸ ਵੱਲੋਂ 9 ਖਿਲਾਫ ਮਾਮਲਾ ਦਰਜ
ਚੰਡੀਗੜ੍ਹ,29 ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿੱਚ ਰਜਿਸਟਰੀਆਂ ਅਤੇ ਤਹਿਸੀਲਾਂ ਨਾਲ ਜੁੜੇ ਹੋਰ ਕਈ ਕੰਮਾਂ ਵਿੱਚ ਰੁਕਾਵਟ ਆ ਸਕਦੀ ਹੈ। ਪੰਜਾਬ ਦੇ ਮਾਲ ਅਧਿਕਾਰੀ ਕਾਨੂੰਨਗੋ,ਪਟਵਾਰੀ ਅਤੇ ਤਹਿਸੀਲਦਾਰ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ। ਜਾਣਕਾਰੀ ਅਨੁਸਾਰ ਇਹ ਹੜਤਾਲ ਬੀਤੇ ਕੱਲ੍ਹ ਲੰਬੀ ਵਿਖੇ ਹੋਏ ਘਟਨਕ੍ਰਮ ਨੂੰ ਲੈ ਕੇ ਵਿੱਢੀ ਗਈ ਹੈ। ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਇੱਕ ਕਿਸਾਨ ਜਥੇਬੰਦੀ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਨਾਇਬ ਤਹਿਸੀਲਦਾਰਾਂ ਅਤੇ ਪਟਵਾਰੀਆਂ ਨੂੰ ਬੰਦੀ ਬਣਾਉਣ ਦਾ ਦੋਸ਼ ਲਗਾਇਆ ਹੈ। ਐਸੋਸੀਏਸ਼ਨ ਨੇ ਕਿਹਾ ਕਿ ਜਥੇਬੰਦੀ ਇਸ ਕਥਿਤ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਮਾਲ ਅਫਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ ਅਤੇ ਲੰਬੀ ਵਿਖੇ ਇਕੱਠ ਕਰ ਰਹੇ ਹਨ। ਇਸ ਤੋਂ ਇਲਾਵਾ
ਇਸ ਦੇ ਨਾਲ ਹੀ ਪੁਲਿਸ ਵੱਲੋਂ ਉਕਤ ਮਾਮਲੇ ਵਿੱਚ 9 ਲੋਕਾਂ ਖਿਲਾਫ ਮਾਮਲਾ ਦਰਜ ਕਰਨ ਦੀ ਵੀ ਖਬਰ ਹੈ।