• ਕੈਬਨਿਟ ਮੰਤਰੀ ਦਾ ਰੈਂਕ ਦਿੱਤਾ
ਚੰਡੀਗੜ, 4 ਜੂਲਾਈ (ਵਿਸ਼ਵ ਵਾਰਾਤ) – ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨਾ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਦੇ ਅਨੁਸਾਰ ਉਨਾਂ ਦੀ ਨਿਯੁਕਤੀ ਉਨਾਂ ਵੱਲੋਂ ਅਹੁਦੇ ਦਾ ਚਾਰਜ ਸੰਭਾਲਨ ਦੀ ਤਾਰੀਖ ਤੋਂ ਮੰਨੀ ਜਾਵੇਗੀ। ਉਨਾਂ ਦੀ ਨਿਯੁਕਤੀ ਸਬੰਧੀ ਵਿਸਤ੍ਰਿਤ ਸ਼ਰਤਾਂ ਬਾਅਦ ‘ਚ ਨਿਰਧਾਰਿਤ ਕੀਤੀਆਂ ਜਾਣਗੀਆਂ।
ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿੱਚ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਦੀਆਂ ਦੋ ਅਸਾਮੀਆਂ ਸਨ ਜਿਨਾਂ ਚੋਂ ਇਕ ‘ਤੇ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਨਿਯੁਕਤ ਸਨ ਅਤੇ ਦੂਜੀ ‘ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖੀ ਪ੍ਰੋਫੈਸਰ ਰਜਿੰਦਰ ਭੰਡਾਰੀ ਸਨ। ਭੰਡਾਰੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਰਾਜ ਯੋਜਨਾ ਬੋਰਡ ਵਿੱਚ ਦੋ ਅਸਾਮੀਆਂ ਚੋਂ ਇਕ ਅਸਾਮੀ ਖਾਲੀ ਹੋ ਗਈ ਸੀ ਜਿਸ ਨੂੰ ਹੁਣ ਸ੍ਰੀਮਤੀ ਭੱਠਲ ਦੀ ਨਿਯੁਕਤੀ ਨਾਲ ਭਰਿਆ ਗਿਆ ਹੈ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...