ਸ੍ਰਚੰਡੀਗੜ੍ਹ, 4 ਜੂਨ ( ਵਿਸ਼ਵ ਵਾਰਤਾ) ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ .ਐਸ.ਐਸ.ਪੀ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਲੋਕਾਂ ਦੇ ਸੇਵਾਦਾਰ ਹਨ ਅਤੇ ਸੇਵਾਦਰ ਬਣਕੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ |
ਲੋਕ ਸਭਾ ਚੋਣਾਂ2024- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ
'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ...