ਪਟਿਆਲਾ, 10 ਜੂਨ:ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਸ. ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਮਾਰਕੀਟ ਕਮੇਟੀ ਦੇ ਇੱਥੇ ਸਰਹਿੰਦ ਰੋਡ ‘ਤੇ ਸਥਿਤ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਵ ਨਿਯੁਕਤ ਵਾਈਸ ਚੇਅਰਮੈਨ ਸ. ਗੁਰਮੁੱਖ ਸਿੰਘ ਨੇ ਵੀ ਆਪਣਾ ਅਹੁਦਾ ਸੰਭਾਲਿਆ।
ਦੇਸ਼-ਵਿਦੇਸ਼ ਤੋਂ ਉਚ ਸਿੱਖਿਆ ਪ੍ਰਾਪਤ ਨਵ-ਨਿਯੁਕਤ ਨੌਜਵਾਨ ਚੇਅਰਮੈਨ ਸ. ਰਿੱਕੀ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਉਪਰ ਉਹ ਹਰ ਹਾਲ ਖਰ੍ਹੇ ਉਤਰਨਗੇ।
ਰਿੱਕੀ ਮਾਨ ਨੇ ਕਿਹਾ ਕਿ ਉਹ ਮਾਰਕੀਟ ਕਮੇਟੀ ਪਟਿਆਲਾ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ. ਰਿੱਕੀ ਮਾਨ ਨੇ ਕਿਹਾ ਕਿ ਉਹ ਛੇਤੀ ਹੀ ਕਿਸਾਨਾਂ, ਆੜਤੀਆਂ ਅਤੇ ਮੰਡੀਆਂ ਦੀ ਬਿਹਤਰੀ ਲਈ ਇੱਕ ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕਰਨਗੇ ਅਤੇ ਇਸ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਸ. ਰਿੱਕੀ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਲੋਕ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਦਿਆਂ ਅਹਿਮ ਅਹੁਦੇ ਦੇ ਕੇ ਹੋਰ ਵਧ-ਚੜ੍ਹਕੇ ਲੋਕ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਸ. ਰਿੱਕੀ ਮਾਨ ਨੂੰ ਇੱਕ ਸਮਰਪਿਤ ਯੂਥ ਆਗੂ ਦੱਸਦਿਆਂ ਮਾਰਕੀਟ ਕਮੇਟੀ ਦਾ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ।
ਇਸ ਮੌਕੇ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਰਿੱਕੀ ਮਾਨ ਦੇ ਚੇਅਰਮੈਨ ਬਨਣ ਨਾਲ ਜਿੱਥੇ ਨੌਜਵਾਨਾਂ ਦੇ ਹੌਂਸਲੇ ਬੁਲੰਦ ਹੋਏ ਹਨ ਉਥੇ ਹੀ ਜ਼ਿਲ੍ਹੇ ਦੀ ਸਭ ਤੋਂ ਵੱਡੀ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਬਜ਼ੀ ਤੇ ਅਨਾਜ ਮੰਡੀਆਂ ਦੀ ਦਸ਼ਾ ‘ਚ ਸੁਧਾਰ ਹੋਵੇਗਾ ਨਾਲ ਹੀ ਕਿਸਾਨਾਂ ਅਤੇ ਆੜਤੀਆਂ ਦੇ ਮਸਲੇ ਵੀ ਹੱਲ ਹੋਣਗੇ।
ਸ. ਹੈਰੀਮਾਨ ਨੇ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ, ਜਿਸ ਲਈ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਸੂਬਾ ਸਰਕਾਰ ਵੱਲੋਂ ਪੂਰੇ ਜਾ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਪ.ਪੀ. ਸ੍ਰੀਮਤੀ ਪਰਨੀਤ ਕੌਰ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਸੇਵਾ ਨੂੰ ਮਾਨਤਾ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਪੇਡਾ ਦੇ ਸੀਨੀਅਰ ਉਪ ਚੇਅਰਮੈਨ ਸ੍ਰੀ ਅਨਿਲ ਮੰਗਲਾ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਉਪ ਚੇਅਰਮੈਨ ਸ੍ਰੀ ਵੇਦ ਕਪੂਰ, ਸ. ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਸ੍ਰੀ ਅਸ਼ਵਨੀ ਬੱਤਾ, ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਸ. ਅਮਨ ਰਣਜੀਤ ਸਿੰਘ ਨੈਣਾਂ, ਸ੍ਰੀ ਗੌਰਵ ਸੰਧੂ, ਸ. ਸੁਰਜੀਤ ਸਿੰਘ ਜੀਤੀ, ਸ. ਦੀਦਾਰ ਸਿੰਘ ਦੌਣਕਲਾਂ, ਸ੍ਰੀ ਦਵਿੰਦਰ ਬਾਂਗਾ, ਸ੍ਰੀ ਵਿਵੇਕ ਮਲਹੋਤਰਾ, ਪੀ.ਏ. ਪ੍ਰਭਜਿੰਦਰ ਬਚੀ, ਸ. ਜੀਤ ਸਿੰਘ ਮੀਰਾਂਪੁਰ, ਆੜਤੀ ਐਸੋਸੀਏਸ਼ਨ ਪ੍ਰਧਾਨ ਸ. ਹਰਜੀਤ ਸਿੰਘ ਸ਼ੇਰੂ, ਸ੍ਰੀ ਮੁਲਖ ਰਾਜ, ਸ. ਗੁਰਮੇਲ ਸਿੰਘ ਫਰੀਦਪੁਰ, ਸ. ਬਿੱਟੂ ਧਨੌਰੀ, ਸ. ਬੂਟਾ ਸਿੰਘ ਵਿਰਕ, ਡਾ. ਗੁਰਮੇਜ ਸਿੰਘ, ਸ੍ਰੀ ਚੰਦਰ ਦੱਤ, ਸ਼ੈਲਰ ਐਸੋਸੀਏਸ਼ਨ ਪ੍ਰਧਾਨ ਸ੍ਰੀ ਤਰਸੇਮ ਸੈਣੀ, ਸ. ਗੁਰਦੀਪ ਸਿੰਘ ਚੀਮਾ, ਡੀ.ਐਸ.ਪੀ. ਦਿਹਾਤੀ ਸ. ਅਜੇਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਸ੍ਰੀ ਅਸ਼ਵਨੀ ਕੁਮਾਰ ਮਹਿਤਾ, ਮਾਰਕੀਟ ਕਮੇਟੀ ਦੇ ਨਵੇਂ ਬਣੇ ਮੈਂਬਰਾਂ ਸਣੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ...