ਰਵੀਇੰਦਰ ਸਿੰਘ ਦੇ ਕਰੀਬੀ ਸਾਬਕਾ ਸ਼੍ਰੋਮਣੀ ਕਮੇਟੀ ਮੈਬਰ ਦੀ ਮੌਤ

ਮੋਹਾਲੀ 21 ਦਸੰਬਰ (ਸਤੀਸ਼ ਕੁਮਾਰ ਪੱਪੀ)-ਅਕਾਲੀ ਦਲ 1920 ਦੇ ਪ੍ਰਧਾਨ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਕਰੀਬੀ ਸਾਥੀ ਤੇ ਪਾਰਟੀ ਦੇ ਸੀਨੀਅਰ ਨੇਤਾ ਬਲਬੀਰ ਸਿੰਘ ਗਿੱਲ ਸਾਬਕਾ ਮੈਬਰ ਸ਼੍ਰੋਮਣੀ ਕਮੇਟੀ ਮੈਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਐਮ ਸੀ ਮੋਰਿੰਡਾ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਗਏ ਹਨ। ਸ ਰਵੀਇੰਦਰ ਸਿੰਘ ਨੇ ਉਕਤ ਆਗੂ ਦੀ ਮੌਤ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਮੇਰੇ ਪ੍ਰਮ-ਮਿੱਤਰ, ਜਿਨਾ ਦੇ ਸਦੀਵੀ ਵਿਛੋੜੇ ਨਾਲ ਮੈਨੂੰ ਤੇ ਮੇਰੀ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਕਿਹਾ ਕਿ ਮਰਹੂਮ ਬਲਬੀਰ ਸਿੰਘ ਗਿੱਲ ਦਾ ਭੋਗ 28 ਦਸੰਬਰ ਨੂੰ ਪਵੇਗਾ।






















