ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ
ਰਾਏਪੁਰ, 6 ਮਈ (ਵਿਸ਼ਵ ਵਾਰਤਾ) ਕਾਂਗਰਸ ਨੂੰ ਮੋਹਾਲੀ ਵਿੱਚ ਵੱਡਾ ਝਟਕਾ ਦੇਂਦੇ ਹੋਏ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਵਿੱਚ AAP ਨੂੰ ਮਜਬੂਤੀ ਮਿਲੀ ਹੈ ,ਮੋਹਾਲੀ ਦੇ ਪਿੰਡ ਰਾਏਪੁਰ ਕਲਾਂ ਦੇ ਮੌਜੂਦਾ ਸਰਪੰਚ ਜਸਪ੍ਰੀਤ ਸਿੰਘ ਸਾਥੀਆਂ ਸਮੇਤ AAP ਵਿੱਚ ਸ਼ਾਮਿਲ ਹੋ ਗਏ ਹਨ। AAP ਉਮੀਦਵਾਰ ਮਲਵਿੰਦਰ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਜਸਪ੍ਰੀਤ ਸਿੰਘ ਨੂੰ ਪਾਰਟੀ ਚ ਸ਼ਾਮਿਲ ਕਰਵਾਇਆ। ਇਸ ਦਰਮਿਆਨ ਮਾਲਵਿੰਦਰ ਕੰਗ ਨੇ ਕਿਹਾ ਕਿ ਆਪ ਹਮੇਸ਼ਾ ਹੀ ਵਰਕਰਾਂ ਦਾ ਕਰਦੀ ਸਨਮਾਨ ਹੈ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ।