ਕਰਨਾਲ ਮਿੰਨੀ ਸਕੱਤਰੇਤ ਨੂੰ ਘੇਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ
ਰਾਕੇਸ਼ ਟਿਕੈਤ ਸਮੇਤ ਕਈ ਵੱਡੇ ਕਿਸਾਨ ਆਗੂਆਂ ਨੂੰ ਲਿਆ ਗਿਆ ਹਿਰਾਸਤ ਵਿੱਚ
ਕਰਨਾਲ,7 ਸਤੰਬਰ(ਵਿਸ਼ਵ ਵਾਰਤਾ) ਕਿਸਾਨ ਜੱਥੇਬੰਦੀਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚਾਲੇ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਵੀ ਕੋਈ ਸਿੱਟਾ ਨਾ ਨਿਕਲਣ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਮਿੰਨੀ ਸਕੱਤਰੇਤ ਕਰਨਾਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਕਿਸਾਨ ਨੇਤਾਵਾਂ ਰਾਕੇਸ਼ ਟਿਕੈਤ,ਗੁਰਨਾਮ ਸਿੰਘ ਚੜੂੰਨੀ ਅਤੇ ਯੋਗੇਂਦਰ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਯੋਗੇਂਦਰ ਯਾਦਵ ਨੇ ਆਪਣੇ ਟਵੀਟਰ ਅਕਾਉਂਟ ਤੇ ਦਿੱਤੀ।