ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਹੋਈ ਸੁਣਵਾਈ
ਪੜ੍ਹੋ ਹਾਈਕੋਰਟ ਨੇ ਕੀ ਕੀਤਾ ਨਿਪਟਾਰਾ
ਚੰਡੀਗੜ੍ਹ,1 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੇ ਵਿਰੁੱਧ ਪਾਈ ਗਈ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੇ ਨਾਲ ਹੀ ਸਰਕਾਰੀ ਵਕੀਲ ਨੇ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਕੋਰਟ ਨੇ ਕਿਸੇ ਵੀ ਤਰ੍ਹਾਂ ਦਾ ਨੋਟਿਸ ਜਾਰੀ ਨਹੀਂ ਕੀਤਾ ਹੈ। ਕੋਰਟ ਨੇ ਸਰਕਾਰ ਨੂੰ ਆਪਣੇ ਪੱਧਰ ਤੇ ਫੈਸਲਾ ਲੈਣ ਲਈ ਕਿਹਾ ਹੈ।






















