ਰਾਜਧਾਨੀ ਵਿੱਚ ਸੁਰੱਖਿਅਤ ਨਹੀਂ ਮਹਿਲਾਵਾਂ – ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨਾਲ ਛੇੜਛਾੜ
ਚੰਡੀਗੜ੍ਹ 19 ਜਨਵਰੀ(ਵਿਸ਼ਵ ਵਾਰਤਾ)- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਅਕਸਰ ਸਵਾਲ ਚੁੱਕੇ ਜਾਂਦੇ ਹਨ। ਹੁਣ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਵੱਡਾ ਖੁਲਾਸਾ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ”ਬੀਤੀ ਦੇਰ ਰਾਤ ਮੈਂ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ਦੀ ਸਥਿਤੀ ਦਾ ਨਿਰੀਖਣ ਕਰ ਰਹੀ ਸੀ। ਇੱਕ ਕਾਰ ਡਰਾਈਵਰ ਨੇ ਸ਼ਰਾਬੀ ਹਾਲਤ ਵਿੱਚ ਮੇਰੇ ਨਾਲ ਛੇੜਛਾੜ ਕੀਤੀ ਅਤੇ ਜਦੋਂ ਮੈਂ ਉਸਨੂੰ ਫੜਿਆ ਤਾਂ ਉਸਨੇ ਕਾਰ ਦੇ ਸ਼ੀਸ਼ੇ ਵਿੱਚ ਮੇਰਾ ਹੱਥ ਬੰਦ ਕਰ ਦਿੱਤਾ ਅਤੇ ਮੈਨੂੰ ਖਿੱਚ ਲਿਆ। ਰੱਬ ਨੇ ਜਾਨ ਬਚਾਈ। ਜੇਕਰ ਦਿੱਲੀ ਵਿੱਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਰੱਖਿਅਤ ਨਹੀਂ ਹੈ ਤਾਂ ਸਥਿਤੀ ਦਾ ਅੰਦਾਜ਼ਾ ਲਗਾਓ।”
कल देर रात मैं दिल्ली में महिला सुरक्षा के हालात Inspect कर रही थी। एक गाड़ी वाले ने नशे की हालत में मुझसे छेड़छाड़ की और जब मैंने उसे पकड़ा तो गाड़ी के शीशे में मेरा हाथ बंद कर मुझे घसीटा। भगवान ने जान बचाई। यदि दिल्ली में महिला आयोग की अध्यक्ष सुरक्षित नहीं, तो हाल सोच लीजिए।
— Swati Maliwal (@SwatiJaiHind) January 19, 2023