ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਆਈਪੀਐਸ ਤੇ ਆਈਏਐਸ ਅਧਿਕਾਰੀਆਂ ਨੂੰ ਲਿਖੀ ਚਿੱਠੀ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਚੰਡੀਗੜ੍ਹ ਦੇ 350 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਸਾਸ਼ਨ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਕਾਫੀ ਖਿੱਚੋਤਾਣ ਚੱਲਦੀ ਰਹੀ ਹੈ।ਅਜਿਹੇ ਵਿੱਚ ਇਸ ਚਿੱਠੀ ਨੂੰ ਸਿਆਸੀ ਗਲਿਆਰਿਆਂ ਵਿੱਚ ਵੱਖੋ-ਵੱਖਰੇ ਤਰੀਕਿਆਂ ਨਾਲ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਹੀ ਇੱਕ ਆਈਪੀਐਸ ਅਧਿਕਾਰੀ ਵੱਲੋਂ ਸੋਸ਼ਣ ਦਾ ਮਾਮਲਾ ਵੀ ਰਾਜਪਾਲ ਕੋਲ ਪਹੁੰਚਿਆ ਸੀ। ਰਾਜਪਾਲ ਨੇ ਆਈਏਐਸ ਅਤ ਆਈਪੀਐਸ ਅਧਿਕਾਰੀਆਂ ਨੂੰ ਸਾਫ਼, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।