ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਪ੍ਰਦਾਨ ਕੀਤੀ ਡਾਕਟਰੇਟ ਦੀ ਆਨਰੇਰੀ ਡਿਗਰੀ
ਚੰਡੀਗੜ੍ਹ,29ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ । ਇਸ ਮੌਕੇ ‘ਤੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਸਾਹਨੀ ਨੇ ਕਿਹਾ “ਮੇਰੇ ਲਈ ਇਹ ਬਹੁਤ ਹੀ ਭਾਵਨਾਤਮਕ ਪਲ ਹੈ ਕਿ ਮੈਂ ਉਸੇ ਸੰਸਥਾ ਤੋਂ ਇੰਨਾ ਵੱਕਾਰੀ ਸਨਮਾਨ ਪ੍ਰਾਪਤ ਕੀਤਾ ਜਿੱਥੋਂ ਮੈਂ ਸਿੱਖਿਆ ਪ੍ਰਾਪਤ ਕੀਤੀ ਹੈ।” ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਸ਼੍ਰੀ ਸਾਹਨੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਜਿਸ ਲਈ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।























