ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਦਾ ਮਾਮਲਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ ਪੰਜਾਬ ਭਾਜਪਾ ਆਗੂ
ਚੰਡੀਗੜ੍ਹ,6 ਜਨਵਰੀ(ਵਿਸ਼ਵ ਵਾਰਤਾ)- ਕੱਲ੍ਹ ਹੋਈ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਦੇ ਮਾਮਲੇ ਵਿੱਚ ਭਾਜਪਾ ਪੰਜਾਬ ਦਾ ਵਫਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਰਾਜ ਭਵਨ ਪਹੁੰਚ ਗਿਆ ਹੈ। ਵਫ਼ਦ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਸ਼ਵਨੀ ਸ਼ਰਮਾ, ਸੁਭਾਸ਼ ਸ਼ਰਮਾ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਸੋਢੀ ਵੀ ਸ਼ਾਮਲ ਹਨ।