ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ‘ਇਕ ਵਿਧਾਇਕ, ਇਕ ਪੈਨਸ਼ਨ’ ਆਰਡੀਨੈਂਸ ਕੀਤਾ ਵਾਪਸ
ਪੜ੍ਹੋ ਕੀ ਹੈ ਵਜ੍ਹਾ
ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦੀ ਮਨਜ਼ੂਰੀ ਲਈ ਭੇਜੇ ਗਏ ‘ਇਕ ਵਿਧਾਇਕ, ਇਕ ਪੈਨਸ਼ਨ’ ਸਬੰਧੀ ਆਰਡੀਨੈਂਸ ਨੂੰ ਵਾਪਸ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਜਪਾਲ ਨੇ ਸੂਬਾ ਸਰਕਾਰ ਨੂੰਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਇਸ ਸੰਬੰਧੀ ਇੱਕ ਬਿੱਲ ਲਿਆਉਣ ਲਈ ਕਿਹਾ ਹੈ ਜੋ ਕਿ ਅਗਲੇ ਮਹੀਨੇ ਜੂਨ ਵਿੱਚ ਹੋਣਾ ਹੈ। ਦੱਸ ਦਈਏ ਕਿ 2 ਮਈ ਨੂੰ ਪੰਜਾਬ ਕੈਬਨਿਟ ਨੇ ਪੰਜਾਬ ਰਾਜ ਵਿਧਾਨ ਸਭਾ ਮੈਂਬਰ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977 ਵਿੱਚ ਇੱਕ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਇਸ ਆਰਡੀਨੈਂਸ ਨੂੰ ਰਾਜਪਾਲ ਤੋਂ ਮੰਨਜ਼ੂਰੀ ਲਈ ਭੇਜਿਆ ਗਿਆ ਸੀ ।