ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਇਹਨਾਂ ਜ਼ਿਲ੍ਹਿਆਂ ਦੇ ਪਿੰਡਾਂ ਦਾ ਦੌਰਾ
ਚੰਡੀਗੜ੍ਹ, 24 ਜਨਵਰੀ(ਵਿਸ਼ਵ ਵਾਰਤਾ) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 1 ਅਤੇ 2 ਫਰਵਰੀ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਮੀਡੀਆ ਦੇ ਰੂਬਰੂ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਸ਼ਡਿਊਲ ਦੇ ਮੁਤਾਬਕ ਉਹ 1ਫਰਵਰੀ ਨੂੰ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਸਭ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ‘ਚ ਜਾਣਗੇ। ਇਸ ਤੋਂ ਬਾਅਦ ਗੁਰਦਾਸਪੁਰ ਅਤੇ ਅਖੀਰ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 2 ਫਰਵਰੀ ਨੂੰ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਉਹ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਮੀਡੀਆ ਨੂੰ ਸੰਬੋਧਨ ਕਰਨਗੇ।