ਰਾਜਪੁਰਾ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਦੇ ਕਲੰਪ ਚੋਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)- ਬੀਤੇ ਦਿਨੀਂ ਸ਼ਰਾਰਤੀ ਅਨਸਰਾਂ ਵੱਲੋਂ ਰਾਜਪੁਰਾ ਦੇ ਨਲਾਸ ਪਿੰਡ ਵਿੱਚ ਸਥਿਤ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲਵੇ ਲਾਈਨ ਤੇ 12 ਕਲੰਪ ਕੱਢਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਘਟਨਾ 4 ਜੂਨ ਦੀ ਹੈ। ਜਾਣਕਾਰੀ ਦੇ ਮੁਤਾਬਿਕ ਰਾਜਪੁਰਾ ਵਿਖੇ ਸਥਿਤ ਥਰਮਲ ਪਲਾਂਟ ਦਾ ਰੇਲਵੇ ਨਾਲ ਲਿੰਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਥਰਮਲ ਪਲਾਂਟ ਦਾ ਰੇਲ ਸੰਪਰਕ ਟੁੱਟਣ ਨਾਲ ਪਾਵਰ ਸੈਕਟਰ ਤੇ ਰੇਲਵੇ ਦੋਹਾਂ ਨੂੰ ਹੀ ਵੱਡਾ ਨੁਕਸਾਨ ਪੁੱਜ ਸਕਦਾ ਸੀ।






















