ਰਾਜਸਥਾਨ ‘ਚ ਸੂਰਿਆਨਗਰੀ ਐਕਸਪ੍ਰੈਸ ਟਰੇਨ ਹਾਦਸਾਗ੍ਰਸਤ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ)- ਰਾਜਸਥਾਨ ਦੇ ਪਾਲੀ ਵਿੱਚ ਅੱਜ ਤੜਕੇ 3.27 ਵਜੇ ਜੋਧਪੁਰ ਡਿਵੀਜ਼ਨ ਦੇ ਰਾਜਕੀਵਾਸ-ਬੋਮਦਾਰਾ ਸੈਕਸ਼ਨ ਦੇ ਵਿਚਕਾਰ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਟਰੇਨ ਦੇ 11 ਡੱਬੇ ਪਟੜੀ ਤੋਂ ਉਤਰ ਗਏ। ਉੱਤਰ ਪੱਛਮੀ ਰੇਲਵੇ ਦੇ ਸੀਪੀਆਰਓ ਨੇ ਕਿਹਾ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੀਪੀਆਰਓ ਨੇ ਕਿਹਾ ਕਿ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ। ਜੈਪੁਰ ਸਥਿਤ ਹੈੱਡਕੁਆਰਟਰ ਸਥਿਤ ਕੰਟਰੋਲ ਰੂਮ ਤੋਂ ਜਨਰਲ ਮੈਨੇਜਰ-ਉੱਤਰ ਪੱਛਮੀ ਰੇਲਵੇ ਅਤੇ ਹੋਰ ਉੱਚ ਅਧਿਕਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਵੱਡੀ ਗਿਣਤੀ ‘ਚ ਰੇਲਵੇ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਕਾਰਨ ਸਵਾਰੀਆਂ ‘ਚ ਦਹਿਸ਼ਤ ਫੈਲ ਗਈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।