ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ,6 ਜੂਨ(ਵਿਸ਼ਵ ਵਾਰਤਾ)- ਰਾਜਸਥਾਨ ਦੇ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਨੇ ਅੱਜ ਪਿੰਡ ਮੂਸਾ,ਜ਼ਿਲ੍ਹਾ ਮਾਨਸਾ ਵਿਖੇ ਮਰਹੂਮ ਕਾਂਗਰਸੀ ਆਗੂ ਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ।