ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 88.14 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ
ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ 5.28 ਕਰੋੜ ਤੋਂ ਵੱਧ ਬਕਾਇਆ ਅਤੇ ਨਾ ਵਰਤੇ ਗਏ ਟੀਕੇ ਅਜੇ ਵੀ ਉਪਲਬਧ ਹਨ

ਚੰਡੀਗੜ੍ਹ,2 ਅਕਤੂਬਰ (ਵਿਸ਼ਵ ਵਾਰਤਾ) :-
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ
ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ
21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ
ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ
ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ
ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ
ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ
ਕੀਮਤ ਦੀ)ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।
|
ਟੀਕਿਆਂ ਦੀਆਂ ਖੁਰਾਕਾਂ |
(02 ਅਕਤੂਬਰ 2021 ਤੱਕ ) |
| ਸਪਲਾਈ ਕੀਤੀਆਂ ਗਈਆਂ ਖੁਰਾਕਾਂ |
88,14,50,515 |
|
ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲੱਬਧ |
5,28,28,050 |
ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 88.14 ਕਰੋੜ ਤੋਂ ਵੀ ਜ਼ਿਆਦਾ
(88,14,50,515) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫਤ ਚੈਨਲ) ਅਤੇ ਸਿੱਧੀ
ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ।
ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧ ਲਈ ਅਜੇ ਵੀ
5.28 ਕਰੋੜ (5,28,28,050) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ ।






















