ਰਾਜਾ ਵੜਿੰਗ ਇਸ ਦਿਨ ਸੰਭਾਲਣਗੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ
ਚੰਡੀਗੜ੍ਹ,19 ਅਪ੍ਰੈਲ(ਵਿਸ਼ਵ ਵਾਰਤਾ)- ਅਮਰਿੰਦਰ ਸਿੰਘ ਰਾਜਾ ਵੜਿੰਗ 22 ਅਪ੍ਰੈਲ ਨੂੰ ਰਸਮੀ ਤੌਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ੍ਹ ਸੈਕਟਰ 15 ਸਥਿਤ ਦਫਤਰ ਵਿੱਚ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਇਸ ਦੇ ਲਈ ਬਾਕਾਇਦਾ ਪੰਜਾਬ ਕਾਂਗਰਸ ਦੇ ਸਾਰੇ ਵੱਡੇ ਆਗੂਆਂ ਨੂੰ ਸੱਦਾ ਭੇਜਿਆ ਗਿਆ ਹੈ।