ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਲਾਏ ਵਿਰੋਧੀਆਂ ਨੂੰ ਸਿਆਸੀ ਰਗੜੇ
ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ):- ਲੋਕ ਸਭਾ ‘ਚ ਪੰਜਾਬ ਦੀਆਂ 7 ਅਤੇ ਇਕ ਚੰਡੀਗੜ੍ਹ ਸੀਟ ਜਿੱਤਣ ਤੋਂ ਬਾਅਦ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋ ਪ੍ਰੈਸ ਕਾਨਫਰੰਸ ਕੀਤੀ ਹੈ। ਰਾਜਾ ਵੜਿੰਗ ਕੇ ਪੰਜਾਬ ਦੇ ਸਮੂਹ ਵੋਟਰਾਂ ਦਾ ਕਾਂਗਰਸ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਉਹਨਾਂ ਕਾਂਗਰਸ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ 13 ਸੀਟਾਂ ਜਿੱਤਣ ਦਾ ਦਾਅਵਾ ਨਹੀਂ ਕੀਤਾ ਪਰ ਐਨਾ ਜਰੂਰ ਪਤਾ ਸੀ ਕਿ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣਕੇ ਉਭਰੇਗੀ। ਇਸ ਮੌਕ ਬਾਜਵਾ ਨੇ ਬੋਲਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪ ਅਤੇ ਬੀਜੇਪੀ ਦੇ ਖਿਲਾਫ ਫਤਵਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਦਾ ਗ੍ਰਾਫ ਉੱਪਰ ਉੱਠਿਆ ਹੈ। ਜਿੱਤੇ ਉਮੀਦਵਾਰਾਂ ਨੂੰ ਉਹਨਾਂ ਮੁਬਾਰਕਬਾਦ ਦਿੱਤੀ ਹੈ ਅਤੇ ਹਾਰੇ ਉਮੀਦਵਾਰਾਂ ਨੂੰ ਹੌਸਲਾ ਰੱਖਣ ਦੀ ਗੱਲ ਕਹੀ ਹੈ।