ਰਾਜਾ ਵੜਿੰਗ ਨੇ ਅੰਤਿਮ ਨਤੀਜਿਆਂ ਤੋਂ ਪਹਿਲਾਂ ਹੀ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਜਿੱਤ ਦੀ ਵਧਾਈ
ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਅੱਜ ਸੰਗਰੂਰ ਲੋਕ ਸਭਾ ਜਿਮਨੀ ਚੋਣ ਦੇ ਨਤੀਜੇ ਆਉਣੇ ਹਨ , ਜਿਸ ਦੇ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਰੁਝਾਨਾਂ ਵਿਚਾਲੇ ਸਿਮਰਨਜੀਤ ਸਿੰਘ ਮਾਨ ਸਭ ਤੋਂ ਅੱਗੇ ਹਨ। ਜਿਸ ਦੇ ਚਲਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਤਿਮ ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਹੀ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਆਪਣੇ ਟਵੀਟਰ ਅਕਾਊਂਟ ਤੇ ਲਿਖਿਆ…👇👇👇👇
Humbly accept people's verdict in Sangrur bypoll. My congratulations to Simranjit Singh Mann Ji for his victory. I am sure he would keep raising Punjab's voice in his new role. The result reflects displeasure of public with @AamAadmiParty insensitive & inept governance.
— Amarinder Singh Raja Warring (@RajaBrar_INC) June 26, 2022






















