ਰਾਜਾ ਵੜਿੰਗ ਨੇ ਪੰਜਾਬ ਦੇ ਵੱਡੇ ਅਧਿਕਾਰੀਆਂ ਦੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦਾ ਮੁੱਦਾ ਚੁੱਕਿਆ
ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਸਵਾਲ-ਕੀ ਹੁਣ ਪੰਜਾਬ ਦੇ ਵੱਡੇ ਅਧਿਕਾਰੀ ਅਰਵਿੰਦ ਕੇਜਰੀਵਾਲ ਦੇ ਦਰਬਾਰ ‘ਚ ਲਗਾਉਣਗੇ ਹਾਜ਼ਰੀ?
ਚੰਡੀਗੜ੍ਹ,12 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਉਂਦਿਆਂ ਹੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨੇ ਸ਼ੁਰੂ ਕਰ ਦਿੱਤੇ ਗਏ ਹਨ। ਕੱਲ੍ਹ ਉਹਨਾਂ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਚੀਫ ਸੈਕਟਰੀ ਅਨਿਰੁੱਧ ਤਿਵਾੜੀ,ਪਾਵਰ ਸੈਕਟਰੀ ਦਲੀਪ ਕੁਮਾਰ ਅਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਸਵਾਲ ਚੁੱਕਦਿਆਂ ਕਿਹਾ ਸੀ ਕਿ “ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾ ਦਿੱਤਾ ਜਾਵੇਗਾ? ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੀਟਿੰਗ ਦੇ ਮੁੱਦੇ ਨੂੰ ਜਨਤਕ ਕਰਨ ਦੀ ਅਪੀਲ ਵੀ ਕੀਤੀ ਸੀ।
ਹੁਣ ਇੱਕ ਵਾਰ ਫਿਰ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ 3 ਵਜੇ ਦੇ ਕਰੀਬ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਫਿਰ ਤੋਂ ਭਗਵੰਤ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਕੀ ਹੁਣ ਪੰਜਾਬ ਦੇ ਵੱਡੇ ਅਧਿਕਾਰੀ ਕੇਜਰੀਵਾਲ ਸਾਹਬ ਦੇ ਦਰਬਾਰ ਵਿੱਚ ਹਾਜਰੀ ਲਗਵਾਉਣਗੇ?
पंजाब के ‘वरिष्ठ अधिकारी’ क्या अब @ArvindKejriwal साहिब के दरबार में हाजरी लगायेंगे?
क्या पंजाब के मुख्यमंत्री @BhagwantMann जी सिर्फ़ नाममात्र के मुखिया हैं?
इसे कहते हैं ‘Reebok’ दिखा कर ‘Reebuk’ पकड़ाना! https://t.co/vIevNhD1xr
— Amarinder Singh Raja Warring (@RajaBrar_INC) April 12, 2022
CS Anirudh Tewari, Secy Power Dalip Kumar ,Delhi CM @ArvindKejriwal ,MP @raghav_chadha Delhi Minister Satyender Jain ,Chairman pspcl Baldev singh Saran hv held official meeting in the absence of CM BHAGWANT MANN @BhagwantMann and Power Minister Harbhjan Singh…
— Amarinder Singh Raja Warring (@RajaBrar_INC) April 11, 2022