ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲ਼ੇ ਸਿਆਸੀ ਮੁਲਾਕਾਤਾਂ ਦਾ ਦੌਰ ਜਾਰੀ
ਰਾਜਿੰਦਰ ਕੋਰ ਭੱਠਲ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਵਿਚਾਲ ਸਿਆਸੀ ਲੀਡਰਾਂ ਦੀਆਂ ਇੱਕ ਦੂਜੇ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ। ਅੱਜ ਜਿੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ,ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ਼ ਨਾਲ ਉਹਨਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਹੈ।
ਦੱਸ ਦਈਏ ਕਿ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਬੀਬੀ ਭੱਠਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਵੀ ਸਨ।






















