15 ਅਗਸਤ ਤੋਂ ਪਹਿਲਾਂ ਉੜੀ ਹਮਲੇ ਵਰਗੇ ਇੱਕ ਹੋਰ ਹਮਲੇ ਦੀ ਕੋਸ਼ਿਸ਼ ਨਾਕਾਮ
ਰਾਜੌਰੀ ਦੇ ਪਰਗਲ ਆਰਮੀ ਕੈਂਪ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ, ਫੌਜ ਦੇ 3 ਜਵਾਨ ਵੀ ਸ਼ਹੀਦ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)- 15 ਅਗਸਤ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਪਰਗਲ ‘ਚ ਉੜੀ ਹਮਲੇ ਵਰਗੀ ਸਾਜ਼ਿਸ਼ ਨਾਕਾਮ ਕੀਤੀ ਗਈ ਹੈ। ਇੱਥੇ ਬੀਤੀ ਰਾਤ ਕੁਝ ਅੱਤਵਾਦੀਆਂ ਨੇ ਆਰਮੀ ਕੈਂਪ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਦੋ ਅੱਤਵਾਦੀ ਮਾਰੇ ਗਏ। ਗੋਲੀਬਾਰੀ ‘ਚ ਫੌਜ ਦੇ ਤਿੰਨ ਜਵਾਨ ਵੀ ਸ਼ਹੀਦ ਹੋ ਗਏ ਅਤੇ 5 ਜਵਾਨ ਜ਼ਖਮੀ ਹੋਏ ਹਨ। ਦੱਸ ਦਈਏ ਕਿ ਪਰਗਲ ਕੈਂਪ ਰਾਜੌਰੀ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਹੈ।
ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਅੱਤਵਾਦੀਆਂ ਨੇ ਇਹ ਹਮਲਾ ਕੀਤਾ ਹੈ। ਪੂਰੇ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।