ਰਾਜ ਕੁੰਦਰਾ: ਅਸ਼ਲੀਲ ਫਿਲਮਾਂ ਬਣਾਉਣ ਦਾ ਮਾਮਲਾ
ਹੁਣ ਐਸਆਈਟੀ ਕਰੇਗੀ ਮਾਮਲੇ ਦੀ ਪੂਰੀ ਜਾਂਚ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)- ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫਿਲਮ ਰੈਕੇਟ ਦੇ ਖਿਲਾਫ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਇਸ ਦੀ ਜਾਂਚ ਲਈ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਆਈਟੀ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਅਸ਼ਲੀਲਤਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ।