ਰਾਜ ਸਭਾ ਦੀਆਂ ਸੀਟਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਕੱਲ੍ਹ ਨੂੰ
ਚੰਡੀਗੜ੍ਹ,20ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਹੋਈਆਂ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਰਾਜ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਲਈ 14 ਮਾਰਚ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਜੋ ਕਿ ਕੱਲ੍ਹ 21 ਮਾਰਚ ਤੱਕ ਜਾਰੀ ਰਹੇਗਾ। 22 ਮਾਰਚ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਿਰੀ ਮਿਤੀ 24 ਮਾਰਚ ਨਿਰਧਾਰਿਤ ਕੀਤੀ ਗਈ ਹੈ। ਚੋਣਾਂ 31 ਮਾਰਚ ਨੂੰ ਹੋਣਗੀਆਂ । ਦੱਸ ਦਈਏ ਕਿ ਰਾਜ ਸਭਾ ਮੈਂਬਰਾਂ ਦੀ ਚੋਣ ਵਿਧਾਇਕਾਂ ਦੁਆਰਾ ਕੀਤੀ ਜਾਂਦੀ ਹੈ।























