ਰਾਜ ਸਭਾ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਅੱਜ
ਚੰਡੀਗੜ੍ਹ,21 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਹੋਈਆਂ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਰਾਜ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਲਈ 14 ਮਾਰਚ ਤੋਂ ਸ਼ੁਰੂ ਹੋਇਆ ਨਾਮਜ਼ਦਗੀਆਂ ਦਾ ਦੌਰ ਅੱਜ 21 ਮਾਰਚ ਨੂੰ ਖ਼ਤਮ ਹੋ ਜਾਵੇਗਾ, ਯਾਨਿ ਕਿ ਅੱਜ ਰਾਜ ਸਭਾ ਦੀਆਂ ਖਾਲੀ ਪਈਆਂ 5 ਸੀਟਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ । 22 ਮਾਰਚ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਿਰੀ ਮਿਤੀ 24 ਮਾਰਚ ਨਿਰਧਾਰਿਤ ਕੀਤੀ ਗਈ ਹੈ। ਚੋਣਾਂ 31 ਮਾਰਚ ਨੂੰ ਹੋਣਗੀਆਂ । ਦੱਸ ਦਈਏ ਕਿ ਰਾਜ ਸਭਾ ਮੈਂਬਰਾਂ ਦੀ ਚੋਣ ਵਿਧਾਇਕਾਂ ਦੁਆਰਾ ਕੀਤੀ ਜਾਂਦੀ ਹੈ। ਪੰਜਾਬ ਵਿੱਚ ਕੁੱਲ ਸੱਤ ਸੀਟਾਂ ਹਨ ਜਿਹਨਾਂ ਵਿੱਚੋਂ ਪੰਜ ਸੀਟਾਂ ਲਈ ਹੀ ਚੋਣ ਹੋਣੀ ਹੈ।























