ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਕੀਤਾ ਜਾਰੀ
ਸੰਸਦ ਵਿੱਚ ਲਗਵਾਈ 100 ਫੀਸਦੀ ਹਾਜ਼ਰੀ, ਦੇਖੋ ਵੀਡੀਓ
ਚੰਡੀਗੜ੍ਹ 31 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਜਨਤਾ ਲਈ ਇੱਕ ‘ਰਿਪੋਰਟ ਕਾਰਡ’ ਜਾਰੀ ਵੀ ਕੀਤਾ।
ਸੱਤ ਪੰਨਿਆਂ ਦਾ ਇਹ ਰਿਪੋਰਟ ਕਾਰਡ ਜੋ ਉਨ੍ਹਾਂ ਦੀ ਵਿਧਾਨਕ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪੰਜਾਬ ਅਤੇ ਭਾਰਤ ਨਾਲ ਸਬੰਧਤ ਉਠਾਏ ਮਾਮਲਿਆਂ, ਸਵਾਲਾਂ, ਬਹਿਸ ਅਤੇ ਨਿਯਮ 267 ਦੇ ਤਹਿਤ ਦਿੱਤੇ ਨੋਟਿਸਾਂ ਨੂੰ ਸੂਚੀਬੱਧ ਕਰਦਾ ਹੈ।
ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਸਨ। ਇਨ੍ਹਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੀ ਫੀਸ ਮੁਆਫ਼, ਬੇਅਦਬੀ ਲਈ ਸਖ਼ਤ ਸਜ਼ਾ, ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ (ਹੈਰੀਟੇਜ ਸਿਟੀ) ਦਾ ਦਰਜਾ, ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ, ਜਲੰਧਰ ਵਿੱਚ ਚਮੜਾ ਨਿਰਮਾਣ ਉਦਯੋਗ ਨੂੰ ਉਤਸ਼ਾਹਿਤ ਕਰਨਾ, ਉਡਾਨ ਸਕੀਮ, ਪੁਲਿਸ ਦਾ ਆਧੁਨਿਕੀਕਰਨ, ਪੀ.ਐੱਮ.ਜੀ.ਐੱਸ.ਵਾਈ., ਸਾਈ ਕੇਂਦਰਾਂ ਦਾ ਵਿਕਾਸ ਆਦਿ ਸ਼ਾਮਲ ਸਨ।
ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਪਰਾਲੀ ਸਾੜਨ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ, ਮੰਡੀ ਮੁੱਲ ਅਤੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਅੰਤਰ, ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ, ਡੀਏਪੀ ਦੀ ਘਾਟ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹੋਰ ਖੇਤੀ ਮੁੱਦਿਆਂ ਬਾਰੇ ਸਵਾਲ ਕੀਤੇ।
https://twitter.com/raghav_chadha/status/1609030743984082944?s=20&t=tbDFWxKwIWFHB4B7DEGSkA