ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ (14 ਨਵੰਬਰ) ਹੋਣ ਵਾਲੇ 64ਵੇਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਅਤੇ ਕੀਮਤ ਅੰਤਰ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਜਾਵੇਗੀ। ਇਹ ਸਮਾਗਮ ਵੇਰਕਾ ਪਲਾਂਟ, ਮੋਹਾਲੀ ਵਿਖੇ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਮਾਗਮ “ਸਹਿਕਾਰਤਾ ਰਾਹੀਂ ਚੰਗਾ ਪ੍ਰਸ਼ਾਸਨ ਅਤੇ ਪੇਸ਼ੇਵਰ ਪਹੁੰਚ“ ਵਿਸ਼ੇ ਨੂੰ ਧਿਆਨ ਵਿਚ ਰੱਖ ਕੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਸੈਲਫ ਹੈਲਪ ਗਰੁੱਪਾਂ ਵੱਲੋਂ ਆਪੋ-ਆਪਣੇ ਪੱਧਰ ‘ਤੇ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 60 ਹਜ਼ਾਰ ਦੇ ਕਰੀਬ ਕਿਸਾਨਾਂ ਨੂੰ 3 ਕਰੋੜ 70 ਲੱਖ ਰੁਪਏ ਦੇ ਕੀਮਤ ਅੰਤਰ (ਪ੍ਰਾਈਸ ਡਿਫਰੈਂਸ) ਦੀ ਵੰਡ ਵੀ ਹੋਵੇਗੀ।
ਕਾਬਿਲੇਗੌਰ ਹੈ ਕਿ ਸਹਿਕਾਰਤਾ ਲਹਿਰ ਵਿਚ ਇਕ ਵੱਖਰੀ ਪਛਾਣ ਬਣਾ ਚੁੱਕੇ ਵੇਰਕਾ ਬਰਾਂਡ ਨੇ ਪਿਛਲੇ ਸਾਲ ਕਰੀਬ 2967 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ ਅਤੇ ਮੌਜੂਦਾ ਸਾਲ ਦੌਰਾਨ 3780 ਕਰੋੜ ਰੁਪਏ ਦੇ ਕਾਰੋਬਾਰ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵੇਲੇ ਪੰਜਾਬ ਵਿੱਚ 7052 ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਕੰਮ ਕਰ ਰਹੀਆ ਹਨ ਜਿਨ੍ਹਾਂ ਦੇ 3 ਲੱਖ 85 ਹਜ਼ਾਰ ਦੁੱਧ ਉਤਪਾਦਕ ਮੈਂਬਰ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸ਼ਹਿਰਾਂ ਵਿਚ ਪੈਕਟ ਬੰਦ ਦੁੱਧ ਦੀ ਸਪਲਾਈ ਵਿਚ ਵੀ ਵੇਰਕਾ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਇਸ ਵੇਲੇ ਲਗਭਗ 17 ਲੱਖ ਕਿਲੋ ਦੁੱਧ ਰੋਜ਼ਾਨਾ ਇਕੱਠਾ ਕੀਤਾ ਜਾ ਰਿਹਾ ਹੈ ਜਿਸ ਵਿਚੋਂ ਤਕਰੀਬਨ 10 ਲੱਖ ਲੀਟਰ ਦੁੱਧ ਰੋਜ਼ਾਨਾ ਸਹਿਰਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ
ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ...