ਚੰਡੀਗੜ 22 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਮੂਹ ਪੰਜਾਬੀਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਲੋਕਾਈ ਨੂੰ ਗੁਰਬਾਣੀ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਬਲੀਦਾਨ ਦੀ ਭਾਵਨਾ ਦੇ ਆਸ਼ੇ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।
‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਆਪਣੇ ਇੱਕ ਸੰਦੇਸ਼ ਵਿੱਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਗੁਰੂ ਸਾਹਿਬ ਵੱਲੋਂ ਧਰਮ ਦੀ ਰੱਖਿਆ, ਧਾਰਮਿਕ ਆਸਥਾ ਦੀ ਆਜ਼ਾਦੀ, ਮਾਨਵੀ ਕਦਰਾਂ-ਕੀਮਤਾਂ ਅਤੇ ਧਰਮ-ਨਿਰਪੱਖਤਾ ਕਾਇਮ ਰੱਖਣ ਲਈ ਲਾਮਿਸਾਲ ਅਤੇ ਅਦੁੱਤੀ ਕੁਰਬਾਨੀ ਦੇਣ ਦੀ ਯਾਦ ਦਿਵਾਉਂਦਿਆਂ ਸਭ ਵਰਗਾਂ ਨੂੰ ਬਰਾਬਰੀ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਜੀਵਨ ਦੌਰਾਨ ਸਰਬ ਸਾਂਝੀਵਾਲਤਾ, ਨਿਰਲੇਪਤਾ ਅਤੇ ਅਡੋਲਤਾ ਦੀ ਅਦੁੱਤੀ ਮਿਸਾਲ ਪੇਸ਼ ਕਰਦਿਆਂ ਸਮੁੱਚੀ ਲੋਕਾਈ ਨੂੰ ਸੱਚਾਈ, ਸ਼ਾਂਤੀ, ਪ੍ਰਮਾਤਮਾ ਦੀ ਭਗਤੀ ਕਰਨ ਅਤੇ ਗੁਰਮਤਿ ਗਿਆਨ ਦੇ ਧਾਰਨੀ ਹੋਣ ਦਾ ਸੰਦੇਸ਼ ਵੰਡਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਾਨਵੀ ਏਕਤਾ, ਆਲਮੀ ਭਰਾਤਰੀਭਾਵ, ਨਿਰਸਵਾਰਥ, ਨਿਆਂ, ਦਇਆ ਅਤੇ ਸੱਚ ਦੇ ਮਾਰਗ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਆਪਣੇ ਜੀਵਨ ਵਿਚ ਢਾਲਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...