ਰਾਣਾ ਕੰਧੋਵਾਲੀਆ ਕਤਲ ਮਾਮਲੇ ਵਿੱਚ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਦੀ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ੀ ਹੋਈ ਹੈ। ਦੱਸ ਦਈਏ ਕਿ 2021 ਦੇ ਗੈਂਗਸਟਰ ਰਾਣਾ ਕੰਧੋਵਾਲੀਆ ਕਤਲ ਕੇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਇਹਨਾਂ ਤਿੰਨਾਂ ਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਹੈ। ਜਿਸ ਤੋਂ ਬਾਅਦ ਇਹਨਾਂ ਨੂੰ ਜਿਲ੍ਹਾ ਅਦਾਲਤ ਕੰਪਲੈਕਸ ਵਿੱਚ ਪੇਸ਼ ਕੀਤਾ ਗਿਆ ਹੈ।ਅਦਾਲਤ ਨੇ ਇਹਨਾਂ ਤਿੰਨਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ ਇਹਨਾਂ ਤਿੰਨਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ।