ਚੰਡੀਗੜ, 18 ਅਕਤੂਬਰ (ਵਿਸ਼ਵ ਵਾਰਤਾ)-ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ।
ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿÀਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲੇ ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੇ।
ਦੀਵਾਲੀ ਜਸ਼ਨ ਦੇ ਮੌਕੇ ਉਨ•ਾਂ ਸੂਬੇ ਦੇ ਲੋਕਾਂ Îਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...