• ਕੌਮੀ ਟੀਮ ਵਿੱਚ 8 ਪੰਜਾਬੀ ਖਿਡਾਰੀਆਂ ਦੇ ਹੋਣ ‘ਤੇ ਪੰਜਾਬ ਲਈ ਮਾਣ ਵਾਲੀ ਗੱਲ ਆਖੀ
• ਖੇਡ ਮੰਤਰੀ ਨੇ ਹਾਕੀ ਟੀਮ ਨੂੰ ਆਗਾਮੀ ਏਸ਼ਿਆਈ ਖੇਡਾਂ ਤੇ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਆਖੀਆਂ
ਚੰਡੀਗੜ, 2 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਹਾਕੀ ਟੀਮ ਨੂੰ ਚੈਂਪੀਅਨਜ਼ ਟਰਾਫੀ ਵਿੱਚ ਉਪ ਜੇਤੂ ਰਹਿਣ ‘ਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਨੇ ਹਾਲੈਂਡ ਦੇ ਸ਼ਹਿਰ ਬਰੇਡਾ ਵਿਖੇ ਬੀਤੀ ਰਾਤ ਸੰਪੰਨ ਹੋਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਬਿਹਤਰ ਪ੍ਰਦਰਸ਼ਨ ਦਿਖਾਇਆ ਅਤੇ ਫਾਈਨਲ ਤੱਕ ਪੁੱਜੀ।
ਫਾਈਨਲ ਵਿੱਚ ਭਾਰਤ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਆਸਟਰੇਲੀਆ ਹੱਥੋਂ 1-3 ਨਾਲ ਹਾਰ ਮਿਲੀ। ਚੈਂਪੀਅਨਜ਼ ਟਰਾਫੀ ਦੇ ਇਤਿਹਾਸ ਵਿੱਚ ਭਾਰਤ ਨੇ ਦੂਜੀ ਵਾਰ ਉਪ ਜੇਤੂ ਰਹਿਣ ਦਾ ਮਾਣ ਹਾਸਲ ਕੀਤਾ ਜਦੋਂ ਕਿ ਇਕ ਵਾਰ ਭਾਰਤ ਨੇ ਕਾਂਸੀ ਦਾ ਤਮਗਾ ਜਿੱਤਿਆ ਸੀ। ਵਿਸ਼ਵ ਦੇ ਚੋਟੀ ਦੇ ਛੇ ਮੁਲਕਾਂ ਵਿਚਾਲੇ ਖੇਡੀ ਜਾਂਦੀ ਚੈਂਪੀਅਨਜ਼ ਟਰਾਫੀ ਵਿੱਚ ਇਹ ਤੀਜਾ ਮੌਕਾ ਸੀ ਜਦੋਂ ਭਾਰਤੀ ਟੀਮ ਨੇ ਕੋਈ ਤਮਗਾ ਜਿੱਤਿਆ।
ਰਾਣਾ ਸੋਢੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਭਾਰਤੀ ਹਾਕੀ ਹੁਣ ਵਿਸ਼ਵ ਦੀਆਂ ਸਿਖਰਲੀਆਂ ਟੀਮਾਂ ਵਿੱਚ ਸ਼ੁਮਾਰ ਹੋ ਗਈ ਹੈ ਅਤੇ ਵੱਡੇ ਟੂਰਨਾਮੈਂਟ ਵਿੱਚ ਚੰਗਾ ਖੇਡ ਦਿਖਾਉਣ ਲੱਗੀ ਹੈ। ਉਨ•ਾਂ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੌਮੀ ਟੀਮ ਵਿੱਚ 8 ਖਿਡਾਰੀ ਪੰਜਾਬ ਦੇ ਸਨ ਜਿਨ•ਾਂ ਨੇ ਸ਼ਾਨਦਾਰ ਖੇਡ ਦਿਖਾਈ। ਚੈਂਪੀਅਨਜ਼ ਟਰਾਫੀ ਵਿੱਚ ਖੇਡੀ ਭਾਰਤੀ ਟੀਮ ਵਿੱਚ ਸ਼ਾਮਲ ਪੰਜਾਬ ਦੇ 8 ਖਿਡਾਰੀਆਂ ਵਿੱਚ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਵਰੁਣ ਕੁਮਾਰ, ਰਮਨਦੀਪ ਸਿੰਘ ਤੇ ਸਿਮਰਨਜੀਤ ਸਿੰਘ ਸਨ। ਟੀਮ ਦੇ ਸਹਾਇਕ ਕੋਚ ਜੁਗਰਾਜ ਸਿੰਘ ਵੀ ਪੰਜਾਬ ਦੇ ਹਨ।
ਪੰਜਾਬ ਦੇ ਖੇਡ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਇਸ ਸਾਲ ਅਗਸਤ ਮਹੀਨੇ ਜਕਾਰਤਾ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਨਵਬੰਰ ਮਹੀਨੇ ਭੁਵਨੇਸ਼ਵਰ (ਉੜੀਸਾ) ਵਿਖੇ ਹੋਣ ਵਾਲੇ ਹਾਕੀ ਵਿਸ਼ਵ ਕੱਪ ਵਿੱਚ ਬਿਹਤਰ ਪ੍ਰਦਰਸ਼ਨ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਹੋਰ ਵੀ ਚੰਗਾ ਪ੍ਰਦਰਸ਼ਨ ਕਰ ਕੇ ਦੇਸ਼ ਦਾ ਨਾਮ ਰੌਸ਼ਨ ਕਰੇਗੀ।
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...