ਰਾਬਰਟ ਵਾਡਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ – ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ)- ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣਨ ਲਈ ਸ਼ਨੀਵਾਰ ਦੁਪਹਿਰ ਅੰਮ੍ਰਿਤਸਰ ਪਹੁੰਚੇ।ਅੰਮ੍ਰਿਤਸਰ ਪੁੱਜੇ ਰਾਬਰਟ ਵਾਡਰਾ ਦਾ ਸਥਾਨਕ ਕਾਂਗਰਸੀ ਆਗੂਆਂ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਹਰਿਮੰਦਰ ਸਾਹਿਬ ਵਿੱਚ ਇੱਕ ਆਮ ਵਿਅਕਤੀ ਵਾਂਗ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।

ਵਾਡਰਾ ਨੇ ਕਿਹਾ ਕਿ ਉਹ ਐਤਵਾਰ ਨੂੰ ਭਾਰਤ ਜੋੜਾ ਯਾਤਰਾ ‘ਚ ਹਿੱਸਾ ਲੈਣਗੇ। ਰਾਹੁਲ ਗਾਂਧੀ ਨੇ ਇਸ ਯਾਤਰਾ ਲਈ ਬਹੁਤ ਮਿਹਨਤ ਕੀਤੀ ਹੈ। ਰਾਹੁਲ ਧਰਮ, ਜਾਤ ਅਤੇ ਰੰਗ ਤੋਂ ਉੱਪਰ ਉੱਠ ਕੇ ਦੇਸ਼ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ‘ਚ ਲੋਕ ਉਸ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ ਅਤੇ ਪੰਜਾਬ ‘ਚ ਵੀ ਉਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
























