ਚੰਡੀਗੜ੍ਹ 14 ਜੂਨ( ਵਿਸ਼ਵ ਵਾਰਤਾ)- : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਫਰਲੋ ਦੀ ਮੰਗ ਨੂੰ ਲੈ ਕੇ ਹਾਈਕੋਰਟ ਪਹੁੰਚ ਗਏ ਹਨ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਹਰਿਆਣਾ ਸਰਕਾਰ ਨੂੰ ਫਰਲੋ ਲਈ ਅਰਜ਼ੀ ਵੀ ਭੇਜੀ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਦੱਸ ਦਈਏ ਕਿ ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦਿੱਤੇ ਜਾਣ ‘ਤੇ ਵਾਰ-ਵਾਰ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਹੁਣ ਰਾਮ ਰਹੀਮ ਨੇ ਹਾਈਕੋਰਟ ਦਾ ਰੁਖ ਕੀਤਾ ਹੈ।